ਪੰਜਾਬ ਦੇ ਕਿਸਾਨਾਂ ਨੇ ਪੂਰੇ ਮੁਲਕ ਦੇ ਕਿਸਾਨਾਂ ਨੂੰ ਦਿਖਾਇਆ ਰਾਹ : ਢੀਂਡਸਾ

11/23/2020 9:07:55 PM

ਮੋਹਾਲੀ,(ਨਿਆਮੀਆਂ)-ਖੇਤੀ ਕਾਲੇ ਕਾਨੂੰਨਾਂ ਵਿਰੁੱਧ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ। ਦਿੱਲੀ ਵਿਚ ਕਿਸਾਨਾਂ ਦੇ ਦੇਸ਼ ਵਿਆਪੀ ਸ਼ਾਂਤਮਈ ਅੰਦੋਲਨ ਦਾ ਹਿੱਸਾ ਬਣਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ।

ਇਹ ਵੀ ਪੜ੍ਹੋ : ਬਠਿੰਡਾ ਤੀਹਰਾ ਕਤਲ ਕਾਂਡ 'ਚ ਨਵਾਂ ਮੋੜ, ਜੁਰਮ ਕਬੂਲ ਕਰਨ ਮਗਰੋਂ ਕਾਤਲ ਨੇ ਕੀਤੀ ਖੁਦਕੁਸ਼ੀ                          

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦੇਵੇਗੀ। ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰ ਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿਚ ਸ਼ਮੂਲੀਅਤ ਕਰਨਗੇ ਤਾਂ ਕਿ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਕੋਰੋਨਾ ਦੇ 748 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ

ਉਨ੍ਹਾਂ ਕਿਹਾ ਕਿ ਦਿੱਲੀ ਚਲੋ ਪ੍ਰੋਗਰਾਮ ਲਈ ਪਾਰਟੀ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੂਰੇ ਮੁਲਕ ਦੇ ਕਿਸਾਨਾਂ ਨੂੰ ਰਾਹ ਵਿਖਾਈ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਸੰਵਿਧਾਨ 'ਤੇ ਦਸਤਖ਼ਤ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨਾਂ ਨੂੰ ਸੰਵਿਧਾਨ ਦਿਵਸ ਮੌਕੇ ਆਪਣੀ ਗੱਲ ਕਰਨ ਦਾ ਹੱਕ ਮਿਲੇਗਾ।


Deepak Kumar

Content Editor

Related News