12 ਅਪ੍ਰੈਲ ਨੂੰ ਹੋਵੇਗੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ, ਸੱਦਿਆ ਗਿਆ ਡੈਲੀਗੇਟ ਇਜਲਾਸ
Tuesday, Apr 08, 2025 - 05:30 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਫ਼ੈਸਲਾ ਲਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਆਮ ਡੈਲੀਗੇਟ ਇਜਲਾਸ 12 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ। ਇਹ ਮੀਟਿੰਗ ਜਿਸ ਦੀ ਪ੍ਰਧਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ 13 ਅਪ੍ਰੈਲ ਨੂੰ ਤਲਵੰਡੀ ਸਾਬੋ ਵਿਖੇ ਵਿਸ਼ਾਲ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਆਰ. ਟੀ. ਏ. ਦਫਤਰ ਬਠਿੰਡਾ 'ਚ ਰੇਡ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਨੇ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਸਰਹੱਦੀ ਪਾਰਟੀ ਦੇ ਪੁਲਸ ਥਾਣਿਆਂ ਵਿਚ ਗ੍ਰਨੇਡ ਹਮਲੇ ਹੋਏ ਹਨ ਅਤੇ ਅੰਮ੍ਰਿਤਸਰ ਵਿਚ ਠਾਕੁਰਦੁਆਰਾ ਮੰਦਿਰ ਵਿਚ ਵੀ ਗ੍ਰਨੇਡ ਹਮਲਾ ਹੋਇਆ ਹੈ, ਡਾ. ਬੀ. ਆਰ. ਅੰਬੇਡਕਰ ਦੇ ਬੁੱਤਾਂ ਦਾ ਅਪਮਾਨ ਹੋਇਆ ਹੈ ਤੇ ਹੁਣ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ ’ਤੇ ਗ੍ਰਨੇਡ ਹਮਲਾ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ Good News, ਸਰਕਾਰ ਵੱਲੋਂ ਹੋਇਆ ਵੱਡਾ ਐਲਾਨ
ਅਕਾਲੀ ਆਗੂ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਵਕਫ ਐਕਟ ਵਿਚ ਸੋਧ ਦੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਪਹਿਲਾਂ ਵੀ ਕੇਂਦਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਕੰਮਕਾਜ ਵਿਚ ਦਖਲਅੰਦਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਮੈਂਬਰਾਂ ਦਾ ਵਿਚਾਰ ਸੀ ਕਿ ਸਰਕਾਰ ਵੱਲੋਂ ਵਕਫ ਬੋਰਡ ’ਤੇ ਕਬਜ਼ਾ ਕਰਨਾ ਘੱਟ ਗਿਣਤੀ ਭਾਈਚਾਰੇ ਦੇ ਹਿੱਤਾਂ ਦੇ ਖ਼ਿਲਾਫ ਹੈ ਅਤੇ ਇਸ ਨਾਲ ਦੇਸ਼ ਵਿਚ ਧਰੁਵੀਕਰਨ ਵਧੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e