ਵਰਦੇਵ ਸਿੰਘ ਮਾਨ ਹਜ਼ਾਰਾਂ ਵਰਕਰਾਂ ਨਾਲ ਜ਼ਿਲਾ ਪੱਧਰੀ ਰੋਸ ਰੈਲੀ ਲਈ ਹੋਏ ਰਵਾਨਾ

02/25/2020 4:36:26 PM

ਗੁਰੂਹਰਸਹਾਏ (ਪ੍ਰਦੀਪ ) - 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸਰਕਾਰ ਵਲੋਂ ਸਮਾਰਟ ਫੋਨ, ਘਰ-ਘਰ ਨੌਕਰੀ , ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ, ਜ਼ਮੀਨ ਦੀ ਕੁਰਕੀ ’ਤੇ ਰੋਕ ਆਦਿ ਹੋਰ ਵੀ ਕਈ ਤਰ੍ਹਾਂ ਦੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ। 3 ਸਾਲ ਬੀਤ ਜਾਣ ਮਗਰੋਂ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਦੂਜੇ ਪਾਸੇ ਕਾਂਗਰਸੀ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਕੀਤੇ ਜਾ ਰਹੇ ਅੱਤਿਆਚਾਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਪੂਰੇ ਪੰਜਾਬ ਅੰਦਰ ਜ਼ਿਲਾ ਪੱਧਰੀ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਉਹ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਯਾਦ ਕਰਵਾ ਰਹੇ ਹਨ। ਇਸੇ ਕਰਕੇ ਜ਼ਿਲਾ ਫਿਰੋਜ਼ਪੁਰ ਦਿਹਾਂਤੀ ਦੀ ਅਨਾਜ ਮੰਡੀ 'ਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਲੋਂ ਵੱਡੇ ਪੱਧਰ ’ਤੇ ਜ਼ਿਲਾ ਪੱਧਰੀ ਰੋਸ ਰੈਲੀ ਕੀਤੀ ਗਈ, ਜਿਸ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਮਜੀਠੀਆ ਤੋਂ ਇਲਾਵਾ ਕਈ ਲੀਡਰ ਪੁੱਜੇ।

ਰੈਲੀ ਨੂੰ ਹੋਰ ਕਾਮਯਾਬ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਰਾਜ ਗੁਰੂਹਰਸਹਾਏ ਵਰਦੇਵ ਸਿੰਘ  ਮਾਨ ਅਨਾਜ ਮੰਡੀ ਲੱਖੋ ਕੇ ਬਹਿਰਾਮ ਤੋਂ ਹਜ਼ਾਰਾਂ ਵਰਕਰਾਂ ਨਾਲ ਰੈਲੀ 'ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਵੇ। ਵਰਦੇਵ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਲੋਂ ਕਾਂਗਰਸ ਸਰਕਾਰ ਖਿਲਾਫ ਜੋ ਜ਼ਿਲਾ ਰੋਸ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਉਸਨੂੰ ਲੈ ਕੇ ਹਲਕਾ ਗੁਰੂਹਰਸਹਾਏ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਇਸੇ ਕਰਕੇ ਇੰਨੀ ਵੱਡੀ ਗਿਣਤੀ ’ਚ ਲੋਕ ਰੈਲੀ ’ਚ ਪੁੱਜੇ। ਇਸ ਮੌਕੇ ਨਰਦੇਵ ਸਿੰਘ ਬੋਬੀ ਮਾਨ, ਹਰਵਿੰਦਰ ਸਿੰਘ ਬਰਾੜ, ਐਡਵੋਕੇਟ ਗੁਰਸੇਵਕ ਸਿੰਘ ਕੈਸ਼ ਮਾਨ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ, ਬਲਦੇਵ ਰਾਜ ਕੰਬੋਜ, ਸੁਖਵੰਤ ਸਿੰਘ ਥੇਹਗੁੱਜਰ ਆਦਿ ਤੋਂ ਇਲਾਵਾ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ।

rajwinder kaur

This news is Content Editor rajwinder kaur