ਨਿਯੁਕਤੀ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਰੋਜ਼ੀ ਬਰਕੰਦੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Saturday, Nov 07, 2020 - 03:13 PM (IST)

ਨਿਯੁਕਤੀ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਰੋਜ਼ੀ ਬਰਕੰਦੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਮੁੜ ਤੋਂ ਜ਼ਿਲ੍ਹਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਅੱਜ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸਰਕਲ ਪ੍ਰਧਾਨ, ਆਗੂ ਤੇ ਵਰਕਰ ਵੀ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰੋਜ਼ੀ ਬਰਕੰਦੀ ਨੇ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ, ਉਪਰੰਤ ਵਰਕਰਾਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਾਰਟੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਹੈ, ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਇਹ ਡਿਊਟੀ ਨਿਭਾਉਣਗੇ। ਰੋਜ਼ੀ ਬਰਕੰਦੀ ਨੇ ਕਿਹਾ ਕਿ ਲੋਕਾਂ ਨੂੰ ਪਾਰਟੀ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਾਇਆ ਜਾਵੇਗਾ ਤੇ ਪਾਰਟੀ ਨਾਲ ਜੋੜਿਆ ਜਾਵੇਗਾ। ਉਪਰੰਤ ਨਵੇਂ ਸਰਕਲ ਪ੍ਰਧਾਨਾਂ ਦਾ ਸਨਮਾਨ ਕਰਦਿਆਂ ਰੋਜ਼ੀ ਬਰਕੰਦੀ ਨੇ ਉਨ੍ਹਾਂ ਨੂੰ ਪਾਰਟੀ ਹਿੱਤਾਂ ਲਈ ਕੰਮ ਕਰਨ ਲਈ ਪ੍ਰੇਰਿਆ। ਉੱਥੇ ਹੀ ਅਗਲੇਰੀਆਂ ਚੋਣਾਂ ਦੇ ਮੱਦੇਨਜ਼ਰ ਸਰਕਲ ਪ੍ਰਧਾਨਾਂ, ਆਗੂਆਂ ਤੇ ਵਰਕਰਾਂ ਨੂੰ ਡਟਣ ਦਾ ਸੁਨੇਹਾ ਵੀ ਦਿੱਤਾ। ਮੀਟਿੰਗ ਦੌਰਾਨ ਨਵੇਂ ਬਣੇ ਸਰਕਲ ਪ੍ਰਧਾਨਾਂ ਨੂੰ 51-51 ਕਮੇਟੀਆਂ ਦੇ ਗਠਨ ਕੀਤੇ ਜਾਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਤੇ ਗਠਿਤ ਕਮੇਟੀਆਂ ਦੀ ਲਿਸਟਾਂ 15 ਨਵੰਬਰ ਤੱਕ ਪੂਰੀਆਂ ਕੀਤੇ ਜਾਣ ਦੇ ਨਿਰਦੇਸ਼ ਵੀ ਦਿੱਤੇ ਗਏ। 

PunjabKesari

ਵਿਧਾਇਕ ਰੋਜ਼ੀ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਮਿਹਨਤੀ ਵਰਕਰਾਂ ਦਾ ਸਨਮਾਨ ਕਰਦੀ ਹੈ ਤੇ ਜੋ ਵੀ ਵਰਕਰ ਚੰਗਾ ਕੰਮ ਕਰੇਗਾ, ਪਾਰਟੀ ਉਸਦੇ ਕੰਮਾਂ ਦਾ ਸਨਮਾਨ ਵੀ ਕਰੇਗੀ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਨੇ ਵਿਧਾਇਕ ਰੋਜ਼ੀ ਬਰਕੰਦੀ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਵਿਧਾਇਕ ਦੇ ਸਿਆਸੀ ਸਕੱਤਰ ਬਿੰਦਰ ਗੋਨਿਆਣਾ ਨੇ ਨਿਭਾਈ।ਇਸ ਮੌਕੇ ਗੁਰਦੀਪ ਸਿੰਘ ਮੜਮੱਲੂ, ਹੀਰਾ ਸਿੰਘ ਚੜ੍ਹੇਵਾਨ, ਜਗਵੰਤ ਸਿੰਘ ਲੰਬੀ ਸਰਪ੍ਰਸਤ, ਪੂਰਨ ਸਿੰਘ ਲੰਡੇ ਰੋਡ ਸੀਨੀਅਰ ਆਗੂ, ਬਲਦੇਵ ਸਿੰਘ, ਛਿੰਦਰ ਕੌਰ ਧਾਲੀਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਟਿੰਕੂ ਸਾਲਾਸਰ ਕਮੇਟੀ ਤੋਂ ਇਲਾਵਾ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।


author

Shyna

Content Editor

Related News