ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਭਲਕੇ ਸ੍ਰੀ ਅਕਾਲ ਤਖ਼ਤ ਹੋਣਗੇ ਨਤਮਸਤਕ
Monday, Oct 06, 2025 - 04:43 PM (IST)

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਨਵ-ਨਿਯੁਕਤ ਵਰਕਿੰਗ ਕਮੇਟੀ ਮੈਂਬਰ ਤੇ ਪ੍ਰਧਾਨ ਸਮੇਤ ਹੋਰ ਅਹੁਦੇਦਾਰ 7 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸੀਨੀਅਰ ਲੀਡਰਸ਼ਿਪ ਅਤੇ ਵਰਕਿੰਗ ਕਮੇਟੀ ਮੈਂਬਰ ਕੱਲ੍ਹ 12 ਵਜੇ ਦੁਪਹਿਰ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਇਕੱਤਰ ਹੋਣਗੇ।
ਇਸ ਉਪਰੰਤ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਾਰੇ ਆਗੂ ਸੰਗਤ ਦੇ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਜਿਥੇ ਪਾਰਟੀ ਅਤੇ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਜਾਵੇਗੀ।