ਕਿਸਾਨ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 4 ਆਗੂ ਹੋਣਗੇ ਸ਼ਾਮਲ : ਦਲਜੀਤ ਚੀਮਾ

Thursday, Sep 09, 2021 - 06:52 PM (IST)

ਕਿਸਾਨ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ 4 ਆਗੂ ਹੋਣਗੇ ਸ਼ਾਮਲ : ਦਲਜੀਤ ਚੀਮਾ

ਚੰਡੀਗੜ੍ਹ : 32 ਕਿਸਾਨ ਜਥੇਬੰਦੀਆਂ ਵੱਲੋਂ ਕੱਲ ਚੰਡੀਗੜ੍ਹ ’ਚ ਕਿਸਾਨ ਅੰਦੋਲਨ ਅਤੇ ਪੰਜਾਬ ’ਚ ਸਿਆਸੀ ਰੈਲੀਆਂ ਦੇ ਸਬੰਧ ’ਚ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸੇ ਮੀਟਿੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 32 ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀਆਂ ਨਾਲ ਹੋ ਰਹੀ ਮੀਟਿੰਗ ਸਬੰਧੀ ਅੱਜ ਪ੍ਰਧਾਨ ਸੁਖਬੀਰ ਬਾਦਲ ਨੂੰ ਸੱਦਾ ਪੱਤਰ ਮਿਲਿਆ ਹੈ। ਇਸੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਬਾਦਲ ਨੇ ਕਿਸਾਨ ਜਥੇਬੰਦੀਆਂ ਵੱਲੋਂ ਬੁਲਾਈ ਗਈ ਮੀਟਿੰਗ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ 4 ਸੀਨੀਅਰ ਆਗੂਆਂ ਨੂੰ ਨਿਯੁਕਤ ਕੀਤਾ ਹੈ, ਜਿਸ ’ਚ ਸ਼੍ਰੋਮਣੀ ਅਕਾਲੀ ਦੇ ਜਨਰਲ ਸੈਕਟਰੀ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਬਜ਼ੁਰਗ ਬੀਬੀ ਦੇ ਕਤਲ ਦੀ ਸੁਲਝੀ ਗੁੱਥੀ, ਘਰੋਂ ਕੱਢਣ ’ਤੇ ਕੇਅਰਟੇਕਰ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

ਇਸ ਦੌਰਾਨ ਚੀਮਾ ਨੇ ਕਿਹਾ ਕਿ ਜਿਹੜਾ ਨਵਾਂ ਹਾਈਵੇ ਬਣ ਰਿਹਾ ਹੈ, ਉਹ ਕਿਸਾਨਾਂ ਨਾਲ ਬਹੁਤ ਵੱਡੀ ਬੇਇਨਸਾਫੀ ਹੋਈ ਹੈ ਕਿਉਂਕਿ ਸਾਡੇ ਵੇਲੇ ਵੀ ਜ਼ਮੀਨ ਨੈਸ਼ਨਲ ਹਾਈਵੇ ਵਾਸਤੇ ਐਕਵਾਇਰ ਹੋਈ ਸੀ ਪਰ ਉਦੋਂ ਦੇ ਮੁਕਾਬਲੇ ਹੁਣ ਕੌਡੀਆਂ ਦੇ ਭਾਅ ਜ਼ਮੀਨ ਕਿਸਾਨਾਂ ਤੋਂ ਐਕਵਾਇਰ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਇਸ ਮੁੱਦੇ ’ਤੇ ਗੱਲ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦੌਰਾਨ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦੌਰਾਨ ਕਈ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਗਏ ਸਨ, ਜਿਸ ’ਤੇ ਕਿਸਾਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਪੰਜਾਬ ’ਚ ਅਜੇ ਚੋਣਾਂ ਦਾ ਐਲਾਨ ਨਹੀਂ ਹੋਇਆ। ਇਸ ਲਈ ਸਿਆਸੀ ਪਾਰਟੀਆਂ ਅਜੇ ਰੈਲੀਆਂ ਨਾ ਕਰਨ ਤੇ ਜੇ ਉਹ ਰੈਲੀਆਂ ਕਰਦੀਆਂ ਹਨ, ਉਸ ਨਾਲ ਮਾਹੌਲ ਵਿਗੜ ਸਕਦਾ ਹੈ। ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਮੀਟਿੰਗ ਕਰ ਕੇ ਭਾਜਪਾ ਨੂੰ ਛੱਡ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੀਟਿੰਗ ਕਰਨ ਦਾ ਸੱਦਾ ਭੇਜਿਆ ਹੈ।


author

Manoj

Content Editor

Related News