ਸੁਖਬੀਰ ਨੇ ਨਗਰ-ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ

12/11/2017 7:42:22 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਲੀਡਰਸ਼ਿਪ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਗਵਰਨਰ ਬੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਹਾਲਾਤ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਸੁਖਬੀਰ ਬਾਦਲ ਵਲੋਂ ਨਗਰ-ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਾਮਜ਼ਦਗੀ  ਭਰਨ ਮੌਕੇ ਵਾਪਰੇ ਘਟਨਾਕ੍ਰਮ ਦੀ ਜਾਣਕਾਰੀ ਦਿੰਦੋ ਹੋਏ ਚੋਣਾਂ ਮੌਕੇ ਪੰਜਾਬ ਵਿਚ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਦੀ ਮੰਗ ਕੀਤੀ ਹੈ।
ਸੁਖਬੀਰ ਨੇ ਕਿਹਾ ਕਿ ਕਾਂਗਰਸ ਨੇ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਹੀ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮੌਕੇ ਹੰਗਾਮਾ ਕੀਤਾ। ਇਸ ਲਈ ਪੰਜਾਬ ਵਿਚ ਹੋਣ ਜਾ ਰਹੀਆਂ ਚੋਣਾਂ ਅਮਨ ਅਮਾਨ ਨਾਲ ਕਰਵਾਉਣ ਲਈ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਣੀ ਚਾਹੀਦੀ ਹੈ।