ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਚੀਮਾ ਨੂੰ ਪਾਰਟੀ ''ਚੋਂ ਕੱਢਿਆ
Tuesday, Sep 30, 2025 - 02:58 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਵਿਖਾਇਆ ਹੈ। ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਕੀਤੀ ਗਈ ਹੈ। ਇਸ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਹਿਗੜ੍ਹ ਸਾਹਿਬ ਜ਼ਿਲ੍ਹਾ ਸੰਬੰਧੀ ਸੰਗਠਨ ਦੀ ਰਿਪੋਰਟ ਅਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਆਗੂਆਂ ਵੱਲੋਂ ਮਿਲੀਆਂ ਸ਼ਿਕਾਇਤਾਂ 'ਤੇ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਵਿਰੁੱਧ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ : ਮਹਿਲਾ ਇੰਸਪੈਕਟਰ ਕੁਲਦੀਪ ਕੌਰ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ
ਪਾਰਟੀ ਦੇ ਆਹਲਾ ਆਗੂਆਂ ਨਾਲ ਚਰਚਾ ਕਰਨ ਤੋਂ ਬਾਅਦ ਫ਼ੈਸਲਾ ਲਿਆ ਗਿਆ ਕਿ ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਜਾਵੇ। ਇਸ ਫ਼ੈਸਲੇ ਨਾਲ ਅਕਾਲੀ ਦਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਹੜਾ ਵੀ ਆਗੂ ਅਨੁਸ਼ਾਸਨ ਦੀ ਉਲੰਘਣਾ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e