ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ

Wednesday, Apr 01, 2026 - 06:31 PM (IST)

ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਤੁਰੰਤ ਮੁਆਵਜ਼ੇ ਦੀ ਮੰਗ

ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮਾਲਵਾ ਖੇਤਰ ਵਿਚ ਹੋਈ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਖਾਸ ਕਰਕੇ ਮਾਨਸਾ, ਬਠਿੰਡਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਇਲਾਕਿਆਂ ਵਿਚ ਫਸਲਾਂ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਢੀ ਤੋਂ ਠੀਕ ਪਹਿਲਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਮਹੀਨਿਆਂ ਦੀ ਸਖ਼ਤ ਮਿਹਨਤ 'ਤੇ ਪਾਣੀ ਫਿਰ ਗਿਆ ਹੈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪ੍ਰਭਾਵਿਤ ਪਿੰਡਾਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਜਾਣ। ਬਿਨਾਂ ਕਿਸੇ ਦੇਰੀ ਦੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕੀਤਾ ਜਾਵੇ ਕਿਉਂਕਿ ਕਿਸਾਨ ਹੁਣ ਹੋਰ ਇੰਤਜ਼ਾਰ ਨਹੀਂ ਕਰ ਸਕਦੇ। ਮੁੱਖ ਮੰਤਰੀ 'ਤੇ ਤੰਜ ਕੱਸਦਿਆਂ ਬਾਦਲ ਨੇ ਇਹ ਵੀ ਕਿਹਾ ਕਿ ਇਸ ਵਾਰ ਸਰਕਾਰ ਨੂੰ ਸਿਰਫ਼ ਜ਼ੁਬਾਨੀ ਗੱਲਾਂ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਜ਼ਮੀਨੀ ਪੱਧਰ 'ਤੇ ਮਦਦ ਕਰਨੀ ਚਾਹੀਦੀ ਹੈ।


author

Gurminder Singh

Content Editor

Related News