ਬੀਬਾ ਬਾਦਲ ਦੇ ਜਨਮ ਦਿਨ ਦਾ ਸ਼ੋਸ਼ਲ ਮੀਡੀਆ ਤੇ ਹੋ ਰਿਹਾ ਵੱਡੀ ਪੱਧਰ ਤੇ ਪ੍ਰਚਾਰ

7/25/2020 5:50:47 PM

ਮਾਨਸਾ/ਬੁਢਲਾਡਾ (ਮਿੱਤਲ/ਮਨਜੀਤ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਜਨਮ ਦਿਨ ਤੇ ਜਿੱਥੇ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰੀ ਆਗੂਆਂ, ਵਰਕਰਾਂ ਵਲੋਂ ਵੱਖ-ਵੱਖ ਤੌਰ ਤੇ ਬੀਬਾ ਬਾਦਲ ਦਾ ਜਨਮ ਦਿਨ ਮਨਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇੱਥੇ ਗੱਲ ਵਰਨਣਯੋਗ ਹੈ ਕਿ ਭਾਵੇਂ ਪੰਜਾਬ 'ਚ ਕਾਂਗਰਸ ਪਾਰਟੀ ਰਾਜ ਕਰ ਰਹੀ ਹੈ ਪਰ ਅਕਾਲੀ ਵਰਕਰਾਂ ਦੇ ਨਾਲ-ਨਾਲ ਸਮਾਜ ਸੇਵੀ,ਯੂਥ ਕਲੱਬਾਂ,ਧਾਰਮਿਕ ਸੰਸਥਾਵਾਂ ਵਲੋਂ ਸੋਸ਼ਲ ਮੀਡੀਆ ਤੇ ਬੀਬਾ ਬਾਦਲ ਦੇ ਜਨਮ ਦਿਨ ਦੀਆਂ ਦਿੱਤੀਆਂ ਜਾ ਰਹੀਆਂ ਵਧਾਈਆਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ:  ਇਕੱਲੀ ਰਹਿੰਦੀ ਬਜ਼ੁਰਗ ਬੀਬੀ ਨੂੰ ਚੋਰਾਂ ਨੇ ਦਿੱਤੀ ਦਰਦਨਾਕ ਮੌਤ, ਨਗਨ ਹਾਲਤ 'ਚ ਮਿਲੀ ਲਾਸ਼

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ: ਨਿਸ਼ਾਨ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਰਨਲ ਸਕੱਤਰ ਰਘੁਵੀਰ ਸਿੰਘ ਮਾਨਸਾ ਨੇ ਸੋਸ਼ਲ ਮੀਡੀਆ ਤੇ ਬੀਬਾ ਬਾਦਲ ਦੇ ਜਨਮ ਦਿਨ ਤੇ ਵੱਖ-ਵੱਖ ਪੁਰਾਣੀਆਂ ਪੋਸਟਾਂ ਪਾ ਕੇ ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਬੀਬਾ ਬਾਦਲ ਦੇ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਜ਼ਿਲ੍ਹਾ ਸ਼ਹਿਰੀ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਸਰਕਲ ਬੋਹਾ ਦੇ ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਸਰਕਲ ਬੁਢਲਾਡਾ ਦੇ ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਵਪਾਰੀ ਆਗੂ ਸ਼ਾਮ ਲਾਲ ਧਲੇਵਾਂ, ਸਮਾਜ ਸੇਵੀ ਕਰਮਜੀਤ ਸਿੰਘ ਮਾਘੀ, ਸ਼ਹਿਰੀ ਅਕਾਲੀ ਆਗੂ ਰਾਜਿੰਦਰ ਬਿੱਟੂ ਚੌਧਰੀ,ਰਘੁਵੀਰ ਸਿੰਘ ਚਹਿਲ, ਤਨਜੋਤ ਸਿੰਘ ਸਾਹਨੀ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਕਾਲਾ ਕੁਲਰੀਆਂ, ਸੁਭਾਸ਼ ਵਰਮਾ, ਸੋਨੀ ਬੁਢਲਾਡਾ,ਨੰਬਰਦਾਰ ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਧਲੇਵਾਂ, ਬਲਵਿੰਦਰ ਸਿੰਘ ਪਟਵਾਰੀ, ਆਦਿ ਆਗੂਆਂ ਨੇ ਵੱਖ-ਵੱਖ ਤੌਰ ਤੇ ਜਨਮ ਦਿਨ ਮਨਾ ਕੇ ਬੀਬਾ ਬਾਦਲ ਦੀਆਂ ਲੰਮੀ ਉਮਰ ਦੀਆਂ ਕਾਮਨਾਵਾਂ ਕੀਤੀਆਂ।

ਇਹ ਵੀ ਪੜ੍ਹੋ:  ਸਨਸਨੀਖੇਜ ਖ਼ੁਲਾਸਾ: ਕਿਰਾਏਦਾਰ ਜਨਾਨੀ ਨੇ 2 ਲੱਖ 'ਚ ਵੇਚੀ ਮਕਾਨ ਮਾਲਕ ਦੀ ਧੀ

ਇਹ ਵੀ ਪੜ੍ਹੋ: 83 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਸਿੱਖਿਆਰਥਣ ਨੇ ਗਰੀਬੀ ਕਾਰਨ ਕੀਤੀ ਖ਼ੁਦਕੁਸ਼ੀ


Shyna

Content Editor Shyna