ਕੇਂਦਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ''ਚ ਕੀਤਾ ਵਾਧਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਦ
Tuesday, Sep 22, 2020 - 12:33 AM (IST)
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੋਮਵਾਰ ਨੂੰ ਕੇਂਦਰ ਸਰਕਾਰ ਵੱਲੋਂ ਕਣਕ ਦੇ ਆਉਂਦੇ ਸੀਜ਼ਨ ਲਈ ਘੱਟੋ-ਘੱਟ ਸਮਰਥਨ ਮੁੱਲ ਵਿਚ 50 ਰੁਪਏ ਦਾ ਵਾਧਾ ਰੱਦ ਕਰ ਦਿੱਤਾ ਹੈ। ਬਾਦਲ ਨੇ ਇਸ ਵਾਧੇ ਨੂੰ ਨਾਕਾਫੀ ਕਰਾਰ ਦਿੰਦਿਆਂ ਕਿਹਾ ਕਿ ਇਹ ਵਾਧਾ ਉਨ੍ਹਾਂ ਕਿਸਾਨਾਂ ਲਈ ਵੱਡੀ ਮਾਯੂਸੀ ਹੈ, ਜੋ ਪਹਿਲਾਂ ਹੀ ਆਪਣੀ ਜਿਣਸ ਦਾ ਸਹੀ ਭਾਅ ਨਾ ਮਿਲਣ ਖਿਲਾਫ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੋਰ ਜਿਣਸਾਂ ਲਈ ਐਲਾਨਿਆ ਘੱਟੋ-ਘੱਟ ਸਮਰਥਨ ਮੁੱਲ ਬੇਮਾਇਨਾ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਜਿਣਸਾਂ ਲਈ ਯਕੀਨੀ ਖਰੀਦ ਦੇ ਪ੍ਰਬੰਧ ਨਹੀਂ ਹਨ। ਉਨ੍ਹਾਂ ਕਿਹਾ ਕਿ ਕੀਤੇ ਗਏ ਵਾਧੇ ਨਾਲ ਤਾਂ ਜਿਣਸ ਦੀ ਪੈਦਾਵਾਰ 'ਤੇ ਹੋ ਰਿਹਾ ਵਾਧੂ ਖਰਚ ਵੀ ਪੂਰਾ ਨਹੀਂ ਹੋ ਸਕੇਗਾ।