ਜਲਾਲਾਬਾਦ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ
Saturday, Oct 19, 2024 - 06:02 PM (IST)

ਜਲਾਲਾਬਾਦ : ਪੰਜਾਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਬਾਅਦ ਅਕਾਲੀ ਦਲ ਦਾ ਗੜ੍ਹ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਵਿਚ ਵੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਪੁਰਾਣੇ ਥੰਮ੍ਹ ਦਵਿੰਦਰ ਸਿੰਘ ਬੱਬਲ ਅਤੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਲਾਲਾਬਾਦ ਤੋਂ ਆਪਣੇ ਸਮਰਥਕਾਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਵਾਇਆ। ਉਨ੍ਹਾਂ ਨਾਲ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਸੁਰਿੰਦਰ ਸਿੰਘ ਕਾਮਰਾ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ।