ਪ੍ਰੋ. ਵਿਰਸਾ ਸਿੰਘ ਵਲਟੋਹਾ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨਿਯੁਕਤ

09/04/2017 11:16:46 AM

ਭਿੱਖੀਵਿੰਡ (ਰਾਜੀਵ, ਬੱਬੂ) - ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁਲਾਰਾ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਸਮੁੱਚੇ ਹਲਕੇ ਅੰਦਰ ਅਕਾਲੀ ਦਲ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਸਬੰਧ 'ਚ ਅੱਜ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਸਮੂਹ ਹਲਕੇ ਦੇ ਵਰਕਰਾਂ ਵੱਲੋਂ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿੱਥੇ ਅਕਾਲੀ ਵਰਕਰਾਂ ਵੱਲੋਂ ਪ੍ਰੋ. ਵਲਟੋਹਾ ਨੂੰ ਬੁਲਾਰਾ ਨਿਯੁਕਤ ਕਰਨ ਦੀ ਖੁਸ਼ੀ 'ਚ ਲੱਡੂ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਵਲਟੋਹਾ ਨੇ ਮਾਣਯੋਗ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਪ੍ਰਤੀ ਮੇਰੀਆਂ ਸੇਵਾਵਾਂ ਨੂੰ ਦੇਖਦੇ ਹੋਏ ਦੂਸਰੀ ਵਾਰ ਮੈਨੂ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਥਾਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ 'ਚ ਵੀ ਪਾਰਟੀ ਦੇ ਵਰਕਰਾਂ ਦੀ ਆਵਾਜ਼ ਬਣ ਕੇ ਆਪਣੀਆਂ ਸੇਵਾਵਾਂ ਦੇਵਾਂਗਾ। ਉਪਰੰਤ ਪੀ. ਏ. ਸੰਦੀਪ ਸੁੱਗਾ, ਪ੍ਰਧਾਨ ਅਮਰਜੀਤ ਸਿੰਘ, ਸਰਪੰਚ ਰਣਜੀਤ ਸਿੰਘ, ਸਰਪੰਚ ਹਰਜੀਤ ਸਿੰਘ ਬਲੇਰ, ਸਰਪੰਚ ਹਰਜਿੰਦਰ ਸਿੰਘ, ਸਰਪੰਚ ਰਸਾਲ ਸਿੰਘ, ਸਰਪੰਚ ਹਰਪਾਲ ਸਿੰਘ, ਸਰਪੰਚ ਸਾਹਿਬ ਸਿੰਘ ਅਮੀਸ਼ਾਹ, ਪਲਵਿੰਦਰ ਸਿੰਘ ਕੰਬੋਕੇ, ਰਿੰਕੂ ਧਵਨ, ਸਰਪੰਚ ਹਰਮੰਦਰ ਸਿੰਘ ਕਲਸ ਨੇ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਸਿਰੋਪਾਓ ਤੇ ਕ੍ਰਿਪਾਨ ਦੇ ਕਿ ਸਨਮਾਨਿਤ ਕੀਤਾ।
ਇਸ ਸਮੇਂ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ, ਸਰਪੰਚ ਰਣਜੀਤ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਹਰਜਿੰਦਰ ਸਿੰਘ, ਸਰਪੰਚ ਰਸਾਲ ਸਿੰਘ, ਰਾਕੇਸ਼ ਕੁਮਾਰ ਰਿੰਕੂ, ਮਨਜੀਤ ਸਿੰਘ, ਪਲਵਿੰਦਰ ਸਿੰਘ, ਹਰਪਾਲ ਸਿੰਘ, ਤਰਸੇਮ ਸਿੰਘ, ਠੇਕੇਦਾਰ ਵਿਰਸਾ ਸਿੰਘ, ਸਰਪੰਚ ਗੁਰਤਾਰ ਸਿੰਘ, ਹਰਮਿੰਦਰ ਸਿੰਘ ਤੇ ਹੀਰਾ ਲਾਲ ਚੋਪੜਾ ਆਦਿ ਹਾਜ਼ਰ ਸਨ।


Related News