ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਡਾ. ਦਲਜੀਤ ਚੀਮਾ ਦਾ ਮੁੱਖ ਮੰਤਰੀ ਖੱਟੜ 'ਤੇ ਵੱਡਾ ਹਮਲਾ

Monday, Aug 30, 2021 - 06:12 PM (IST)

ਕਿਸਾਨਾਂ ’ਤੇ ਹੋਏ ਲਾਠੀਚਾਰਜ ਨੂੰ ਲੈ ਕੇ ਡਾ. ਦਲਜੀਤ ਚੀਮਾ ਦਾ ਮੁੱਖ ਮੰਤਰੀ ਖੱਟੜ 'ਤੇ ਵੱਡਾ ਹਮਲਾ

ਰੂਪਨਗਰ (ਸੱਜਣ ਸੈਣੀ)- ਬੀਤੇ ਦਿਨੀਂ ਕਰਨਾਲ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਜਿੱਥੇ ਕਿਸਾਨਾਂ ਦੇ ਵਿਚ ਰੋਸ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਮਾਮਲੇ ਵਿਚ ਸਿਆਸੀ ਪਾਰਟੀਆਂ ਵੱਲੋਂ ਵੀ ਇਕ ਦੂਜੇ ਖ਼ਿਲਾਫ਼ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਗਏ ਹਨ। ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਵਿਰੋਧੀ ਪਾਰਟੀਆਂ ਖ਼ਿਲਾਫ਼ ਦਿੱਤੇ ਬਿਆਨ 'ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਮੁੱਖ ਮੰਤਰੀ ਖੱਟੜ ਕਿਸਾਨ 'ਤੇ ਹੋਏ ਲਾਠੀਚਾਰਜ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਬਜਾਏ, ਇਸ ਤੇ ਘਟੀਆ ਰਾਜਨੀਤੀ ਕਰ ਰਹੇ ਹਨ।

ਇਹ ਵੀ ਪੜ੍ਹੋ: ਕਾਂਗਰਸੀ ਵਿਧਾਇਕ ਤੇ ਪੁਲਸ ਅਫ਼ਸਰ ਤੋਂ ਤੰਗ ਹੋ ਫੇਸਬੁੱਕ ’ਤੇ ਲਾਈਵ ਹੋ ਕੇ ਗਊਸ਼ਾਲਾ ਸੰਚਾਲਕ ਨੇ ਨਿਗਲਿਆ ਜ਼ਹਿਰ

PunjabKesari
ਕਾਂਗਰਸ ਦੇ ਆਪਸੀ ਕਾਟੋ ਕਲੇਸ਼ ਨੂੰ ਲੈ ਕੇ ਨਵਜੋਤ ਸਿੱਧੂ ਵੱਲੋਂ ਇੱਟ ਨਾਲ ਇੱਟ ਖੜ੍ਹਕਾਉਣ ਦੇ ਦਿੱਤੇ ਬਿਆਨ 'ਤੇ ਡਾ. ਦਲਜੀਤ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਦਾ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਨਵਜੋਤ ਸਿੱਧੂ ਵਾਲੀ ਚਾਲ ਚੱਲੀ ਸੀ, ਉਹ ਕਾਂਗਰਸ ਲਈ ਪਈ ਪੁੱਠੀ ਗਈ। ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਆਪਣੇ ਹੀ ਮੁੱਖ ਮੰਤਰੀ ਨੂੰ ਸਲਾਹ ਦੇ ਰਹੇ ਨਵਜੋਤ ਸਿੰਘ ਸਿੱਧੂ ਦੀ ਵਾਇਰਲ ਹੋਈ ਵੀਡਿਓ 'ਤੇ ਡਾ. ਦਲਜੀਤ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਸਿੱਧੂ ਸਾਬ੍ਹ ਲੋਕਾਂ ਦਾ ਹੁਣ ਵੀਡੀਓ ਦੇ ਨਾਲ ਢਿੱਡ ਨਹੀਂ ਭਰਨਾ, ਤੁਸੀਂ ਡਰਾਮੇ ਬੰਦ ਕਰ ਦਿਓ।

ਇਹ ਵੀ ਪੜ੍ਹੋ: ਜਲੰਧਰ ’ਚ ਨਕੋਦਰ ਚੌਂਕ ਨੇੜੇ ਕੋਰੋਨਾ ਟੈਸਟਿੰਗ ਟੀਮ ’ਤੇ ਹਮਲਾ, ਡਾਕਟਰਾਂ ਨੂੰ ਦੌੜਾ-ਦੌੜਾ ਕੁੱਟਿਆ

ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਮੀਡੀਆ ਨਾਲ ਗੱਲਬਾਤ ਦੌਰਾਨ ਗਿਆ ਹੈ ਕਿ ਦਿੱਲੀ ਦੇ ਬਾਰਡਰਾਂ ਉੱਤੇ ਸੰਘਰਸ਼ ਕਰ ਰਹੇ ਕਿਸਾਨ ਪੰਜਾਬ ਦੇ ਕਿਸਾਨ ਹਨ, ਉਨ੍ਹਾਂ ਦੇ ਵਿਚ ਹਰਿਆਣੇ ਦਾ ਕੋਈ ਵੀ ਕਿਸਾਨ ਨਹੀਂ ਹੈ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਹੁਣ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਹਰਿਆਣੇ ਦੇ ਕਿਸਾਨਾਂ ਦੇ ਵਿੱਚ ਵੀ ਇਸ ਗੱਲ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ ਕਿ ਜਿੰਨੇ ਪੰਜਾਬ ਦੇ ਕਿਸਾਨ ਹਰਿਆਣਾ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਉਨੀ ਹੀ ਤਦਾਦ ਵਿੱਚ ਹਰਿਆਣੇ ਦੇ ਕਿਸਾਨ ਵੀ ਡਟੇ ਹੋਏ ਹਨ।
ਇਹ ਵੀ ਪੜ੍ਹੋ:  ਜਲੰਧਰ: ਦੋ ਮਹੀਨੇ ਬਾਅਦ ਮਾਪਿਆਂ ਨੇ ਚਾਵਾਂ ਨਾਲ ਵਿਆਹੁਣਾ ਸੀ ਪੁੱਤ, ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News