ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਦਸੰਬਰ ਨੂੰ ਹੋਵੇਗੀ ਵਿਸ਼ਾਲ ਰੈਲੀ, ਤਿਆਰਿਆਂ ਦਾ ਜਾਇਜ਼ਾ ਲੈਣ ਪਹੁੰਚੇ ਸੁਖਬੀਰ ਬਾਦਲ
Saturday, Nov 21, 2026 - 03:28 PM (IST)
ਮੋਗਾ (ਗੋਪੀ ਰਾਊਕੇ)- ਮੋਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਲਈ ਰੱਖੇ ਗਏ ਸਥਾਨ ਨਵੀਂ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਰਮਬੰਸ ਸਿੰਘ ਬੰਟੀ ਰੋਮਾਣਾ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਧਰਮਕੋਟ ਦੇ ਇੰਚਾਰਜ਼ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਜ਼ਿਲਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਦੀਪਇੰਦਰਪਾਲ ਸਿੰਘ ਸੰਧੂ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਚਰਨਜੀਤ ਸਿੰਘ ਝੰਡੇਆਣਾ, ਸੁਖਚੈਨ ਸਿੰਘ ਰਾਮੂਵਾਲੀਆ ਵਿਸ਼ੇਸ ਤੌਰ ’ਤੇ ਹਾਜ਼ਰ ਸਨ।
ਨਵੀਂ ਦਾਣਾ ਮੰਡੀ ਮੋਗਾ ਦਾ ਦੌਰਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 8 ਦਸੰਬਰ ਨੂੰ ਮੋਗਾ ਦੀ ਨਵੀਂ ਦਾਣਾ ਮੰਡੀ ਦੇ ਸਥਾਨ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਪੰਜਾਬ ਵਿਚ ਨਸ਼ਿਆਂ ਦਾ ਖਾਤਮਾ ਕਰਨ ਦੇ ਨਾਲ ਸੂਬੇ ਵਿਚ ਅਮਨ ਸ਼ਾਂਤੀ ਬਹਾਲ ਕੀਤੀ ਜਾਵੇਗੀ ਤੇ ਗੈਂਗਸਟਰਾਂ ਨੂੰ ਨੱਥ ਪਾਉਣ ਦੇ ਨਾਲ ਸੂਬੇ ਨੂੰ ਮੁੜ ਤਰੱਕੀ ਦੇ ਰਾਹ ਤੋਰਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਜਥੇਦਾਰ ਤੀਰਥ ਸਿੰਘ ਮਾਹਲਾ, ਖਣਮੁੱਖ ਭਾਰਤੀ ਪੱਤੋ, ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਰਾਜਵਿੰਦਰ ਸਿੰਘ ਧਰਮਕੋਟ, ਸੁਖਜੀਤ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਯੂਥ, ਸੁਖਚੈਨ ਸਿੰਘ ਰਾਮੂਵਾਲੀਆ, ਤੇ ਹੋਰ ਸੀਨੀਅਰ ਆਗੂਆਂ ਨੂੰ ਕਿਹਾ ਕਿ ਰੈਲੀ ਦੀ ਸਫਲਤਾ ਲਈ ਹੁਣੇ ਤੋਂ ਹੀ ਤਿਆਰੀਆ ਅਰੰਭੀਆਂ ਜਾਣ ਕਿਉਂਕਿ ਇਕੱਠ ਪੱਖੋਂ ਇਹ ਸੂਬਾ ਪੱਧਰੀ ਰੈਲੀ ਇੱਕ ਇਤਿਹਾਸ ਸਿਰਜੇਗੀ । ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ, ਸੰਜੀਤ ਸਿੰਘ ਸੰਨੀ ਗਿੱਲ, ਜ਼ਿਲਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਹੋਰਾਂ ਨੇ ਸਾਂਝੇ ਤੌਰ ਤੇ ਬੋਲਦਿਆਂ ਕਿਹਾ ਕਿ ਅੱਠ ਦਸੰਬਰ ਦੀ ਰੈਲੀ ਇੱਕ ਇਤਿਹਾਸਕ ਰੈਲੀ ਹੋਵੇਗੀ ਅਤੇ ਰੈਲੀ ਸਬੰਧੀ ਤਿਆਰੀਆਂ ਹੁਣੇ ਤੋਂ ਹੀ ਅਰੰਭੀਆਂ ਜਾਣਗੀਆਂ ਅਤੇ ਛੇਤੀ ਹੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪ੍ਰੀਤ ਸਿੰਘ ਮਾਹਲਾ, ਰਵਦੀਪ ਸਿੰਘ ਸੰਘਾ ਦਾਰਾਪੁਰ ਸਰਕਲ ਪ੍ਰਧਾਨ, ਗੋਵਰਧਨ ਪੋਪਲੀ ਕੌਂਸਲਰ, ਦੀਪਇੰਦਰਪਾਲ ਸਿੰਘ ਸੰਧੂ, ਜਸਵੀਰ ਸਿੰਘ ਸੰਘਾ ਡਰੋਲੀ ਭਾਈ, ਨਰਿੰਦਰ ਸਿੰਘ ਸਰਕਲ ਪ੍ਰਧਾਨ, ਸੁਰਜੀਤ ਸਿੰਘ ਰਣਸੀਂਹ ਖੁਰਦ, ਜਸਵਿੰਦਰ ਸਿੰਘ ਕੁੱਕੀ ਸਾਬਕਾ ਸਰਪੰਚ ਫਤਿਹਗੜ੍ਹ ਕੋਰੋਟਾਣਾ, ਰੁਪਿੰਦਰ ਸਿੰਘ ਦੀਨਾ, ਸੁਖਜੀਵਨ ਸਿੰਘ ਸੁੱਖਾ ਰੌਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ।20 ਮੋਗਾ ਗੋਪੀ 29ਰੈਲੀ ਸਬੰਧੀ ਜਾਇਜ਼ਾ ਲੈਂਦੇ ਹੋਏ ਸੁਖਬੀਰ ਸਿੰਘ ਬਾਦਲ, ਨਾਲ ਜਥੇਦਾਰ ਤੀਰਥ ਸਿੰਘ ਮਾਹਲਾ, ਇੰਚਾਰਜ ਸੰਨੀ ਗਿੱਲ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਖਣਮੁੱਖ ਭਾਰਤੀ ਪੱਤੋ ਅਤੇ ਹੋਰ।
