ਟਾਈਟਲਰ ਦੇ ਸਟਿੰਗ ਤੋਂ ਬਾਅਦ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਹੋਵੇ ਜਾਂਚ : ਸੁਖਬੀਰ ਬਾਦਲ

02/10/2018 3:23:15 PM

ਚੰਡੀਗੜ੍ਹ — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 1984 'ਚ ਹੋਏ ਸਿੱਖਾਂ ਦੇ ਖਿਲਾਫ ਦੰਗਿਆਂ ਦੇ ਮਾਮਲੇ 'ਚ ਕਾਂਗਰਸ ਦੇ ਆਗੂ ਜਗਦੀਸ਼ ਟਾਈਟਲਰ ਨੂੰ ਗ੍ਰਿਫਤਾਰ ਕਰਨ ਤੇ ਦੰਗਿਆਂ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ ਭੂਮਿਕਾ ਦੀ ਵੀ ਜਾਂਚ ਕਰਵਾਉਣ ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਟਾਈਟਲਰ ਨੇ ਵਾਇਰਲ ਹੋਏ ਵੀਡੀਓ 'ਚ ਮੰਨਿਆ ਹੈ ਕਿ ਉਸ ਨੇ ਖੁਦ 100 ਸਿੱਖਾਂ ਨੂੰ ਮੌਤ ਦੇ ਘਾਟ ਉਤਾਰਿਆ ਸੀ ਤੇ 84 ਦੇ ਦੰਗਿਆ ਸਮੇਂ ਰਾਜੀਵ ਗਾਂਧੀ ਵੀ ਉਨ੍ਹਾਂ ਦੇ ਨਾਲ ਦਿੱਲੀ ਦੀਆਂ ਸੜਕਾਂ 'ਤੇ ਮੌਜੂਦ ਸਨ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਅਭਿਸ਼ੇਕ ਵਰਮਾ ਦਾ ਲਾਈ ਡਿਟੇਕਟਰ ਟੈਸਟ ਨਹੀਂ ਕਰਵਾ ਰਹੀ।
ਸੁਖਬੀਰ ਨੇ ਕਿਹਾ ਕਿ ਸਟਿੰਗ 'ਚ ਟਾਈਟਲਰ ਵਲੋਂ ਦਿੱਤੇ ਬਿਆਨ ਤੋਂ ਬਾਅਦ ਇਸ ਮਾਮਲੇ 'ਚ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ।