ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ''ਚ ਯੂਥ ਅਹਿਮ ਰੋਲ ਅਦਾ ਕਰੇਗੀ : ਰਾੜਾ

Monday, Mar 12, 2018 - 03:29 PM (IST)

ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ''ਚ ਯੂਥ ਅਹਿਮ ਰੋਲ ਅਦਾ ਕਰੇਗੀ : ਰਾੜਾ

ਬੁਢਲਾਡਾ (ਮਨਜੀਤ) — ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰੰਭ ਕੀਤੀ ਮੈਂਬਰਸ਼ਿਪ ਮੁਹਿੰਮ 'ਚ ਆਪਣਾ ਯੋਗਦਾਨ ਪਾਉਂਦਿਆਂ ਯੂਥ ਅਕਾਲੀ ਦਲ ਨੇ ਜੋਰਾਂ-ਸ਼ੋਰਾਂ ਨਾਲ ਭਰਤੀ ਦੀ ਮੁਹਿੰਮ ਆਰੰਭ ਕਰ ਦਿੱਤੀ ਹੈ, ਜਿਸ ਦੀ ਸ਼ੁਰੂਆਤ ਕਰਦਿਆਂ ਲੜੀ ਤਹਿਤ ਅੱਜ ਬੁਢਲਾਡਾ ਵਿਖੇ ਯੂਥ ਅਕਾਲੀ ਦਲ ਦੇ ਪ੍ਰਧਾਨ ਅਵਤਾਰ ਸਿੰਘ ਰਾੜਾ ਨੇ ਮੈਂਬਰਸ਼ਿਪ ਭਰਤੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਇਸ ਮੁਹਿੰਮ ਨੂੰ ਆਰੰਭ ਕੀਤਾ ਗਿਆ ਹੈ। ਪਾਰਟੀ ਵਰਕਰਾਂ ਤੋਂ ਇਲਾਵਾ ਆਮ ਲੋਕਾਂ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ 'ਚ ਵਿਸ਼ਵਾਸ਼ ਪ੍ਰਗਟ ਕਰਦਿਆਂ ਹੋਇਆਂ ਪਾਰਟੀ ਮੈਂਬਰਸ਼ਿਪ ਹਾਂਸਲ ਕੀਤੀ ਜਾ ਰਹੀ ਹੈ। ਰਾੜਾ ਨੇ ਦੱਸਿਆ ਕਿ ਇਸ ਮੈਂਬਰਸ਼ਿਪ 'ਚ ਯੂਥ ਅਕਾਲੀ ਦਲ 'ਚ ਆਪਣਾ ਅਹਿਮ ਯੋਗਦਾਨ ਪਾਏਗਾ । ਉਨ੍ਹਾਂ ਅਖੀਰ 'ਚ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਸਕੀਮਾਂ ਨਵੀਆਂ ਤਾਂ ਕੀ ਸ਼ੁਰੂ ਕਰਨੀਆਂ ਸੀ ਬਲਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਚਲਾਈਆਂ ਗਈਆਂ ਲੋਕ ਹਿਤੈਸ਼ੀ ਸਕੀਮਾਂ ਵੀ ਬੰਦ ਕੀਤੀਆਂ ਜਾ ਰਹੀਆਂ ਹਨ। ਜਿਸ ਦੀ ਜਿੰਨੀ ਵੀ ਨਿੰਦਿਆਂ ਕੀਤੀ ਜਾਵੇ, ਉਨ੍ਹੀ ਹੀ ਥੋੜ੍ਹੀ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਬੁਢਲਾਡਾ ਦੇ ਪ੍ਰਧਾਨ ਰਾਜਿੰਦਰ ਬਿੱਟੂ ਚੋਧਰੀ, ਸ਼ਹਿਰੀ-2 ਦੇ ਪ੍ਰਧਾਨ ਰਘੁਵੀਰ ਸਿੰਘ ਚਹਿਲ, ਯੂਥ ਸ਼ਹਿਰੀ-1 ਦੇ ਪ੍ਰਧਾਨ ਤਨਜੋਤ ਸਾਹਨੀ, ਸ਼ਹਿਰੀ-2 ਦੇ ਪ੍ਰਧਾਨ ਸੁਭਾਸ਼ ਕੁਮਾਰ ਵਰਮਾ, ਆਈ.ਟੀ.ਵਿੰਗ ਦੇ ਜ਼ਿਲਾ ਪ੍ਰਧਾਨ ਹਰਮਨਜੀਤ ਸਿੰਘ ਭੰਮਾ 'ਤੇ ਹੋਏ ਝੂਠੇ ਪਰਚੇ ਦੀ ਵੀ ਨਿਖੇਧੀ ਕੀਤੀ ।


Related News