ਲੁਧਿਆਣਾ: ਆਜ਼ਾਦੀ ਦਿਹਾੜੇ ਮੌਕੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਖਾਲਿਸਤਾਨ ਦੀ ਮੰਗ, ਵਿਖਾਈਆਂ ਕਾਲੀਆਂ ਝੰਡੀਆਂ

Saturday, Aug 15, 2020 - 01:47 PM (IST)

ਲੁਧਿਆਣਾ: ਆਜ਼ਾਦੀ ਦਿਹਾੜੇ ਮੌਕੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਖਾਲਿਸਤਾਨ ਦੀ ਮੰਗ, ਵਿਖਾਈਆਂ ਕਾਲੀਆਂ ਝੰਡੀਆਂ

ਲੁਧਿਆਣਾ (ਨਰਿੰਦਰ)— ਅੱਜ ਦੇਸ਼ ਭਰ 'ਚ ਜਿੱਥੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹੱਥ 'ਚ ਕਾਲੀਆਂ ਝੰਡੀਆਂ ਲੈ ਕੇ ਕਾਲਾ ਦਿਹਾੜਾ ਮਨਾਇਆ ਗਿਆ। ਇਸ ਤਰ੍ਹਾਂ ਇਨ੍ਹਾਂ ਆਗੂਆਂ ਅਤੇ ਵਰਕਰਾਂ ਦੇ ਹੱਥਾਂ 'ਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਸ 'ਤੇ ਆਜ਼ਾਦੀ ਅਤੇ 15 ਅਗਸਤ ਨੂੰ ਕਾਲਾ ਦਿਨ ਅਤੇ ਯੂ. ਏ. ਪੀ. ਏ. ਨੂੰ ਕਾਲਾ ਕਾਨੂੰਨ ਲਿਖਿਆ ਹੋਇਆ ਸੀ। ਇਸ ਦੌਰਾਨ ਭਾਰੀ ਗਿਣਤੀ 'ਚ ਪੁਲਸ ਫੋਰਸ ਵੀ ਤਾਇਨਾਤ ਰਹੀ। 

ਇਹ ਵੀ ਪੜ੍ਹੋ: ​​​​​​​ ਆਜ਼ਾਦੀ ਦਿਹਾੜੇ ਮੌਕੇ ਗੜ੍ਹਸ਼ੰਕਰ ''ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਬਜ਼ੁਰਗ

PunjabKesari

ਅਕਾਲੀ ਦਲ ਅਮ੍ਰਿਤਸਰ ਦੇ ਆਗੂ ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਅੱਜ ਪੂਰਾ ਦੇਸ਼ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ ਪਰ ਸਿੱਖ ਕੌਮ ਹਾਲੇ ਵੀ ਆਜ਼ਾਦ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਵੱਖਰੇ ਘਰ ਦੀ ਮੰਗ ਕਰਦੇ ਨੇ ਖਾਲਿਸਤਾਨ ਦੀ ਮੰਗ ਕਰਦੇ ਨੇ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਸਰਕਾਰਾਂ ਵੱਲੋਂ ਸਮੇਂ-ਸਮੇਂ 'ਤੇ ਸਿੱਖ ਕੌਮ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਗਿਆ, ਉਨ੍ਹਾਂ ਕਿਹਾ ਕਿ ਸਿੱਖ ਕੌਮ ਅੱਜ ਵੀ ਆਜ਼ਾਦ ਨਹੀਂ ਹੈ। 

ਇਹ ਵੀ ਪੜ੍ਹੋ​​​​​​​:  ਕੋਰੋਨਾ ਆਫ਼ਤ ਦੌਰਾਨ ਦੋਆਬੇ 'ਚ ਕੁਝ ਇਸ ਤਰ੍ਹਾਂ ਰਿਹਾ ਆਜ਼ਾਦੀ ਦਿਹਾੜੇ ਦਾ 'ਜਸ਼ਨ' (ਤਸਵੀਰਾਂ)

PunjabKesari

ਉਧਰ ਦੂਜੇ ਪਾਸੇ ਇਸ ਮੌਕੇ 'ਤੇ ਮੌਜੂਦ ਲੁਧਿਆਣਾ ਦੇ ਏ. ਸੀ. ਪੀ. ਵਰਿਆਮ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਵੱਲੋਂ ਅੱਜ ਆਪਣੇ ਆਪ ਨੂੰ ਗੁਲਾਮ ਦਸ ਕਿ ਇਹ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਆਜਾਦੀ ਮਨਾ ਰਿਹਾ ਹੈ ਉੱਥੇ ਹੀ ਇਹ ਧਰਨਾ ਦੇ ਰਹੇ ਨੇ ਜੋ ਕਿ ਨਿੰਦਾਯੋਗ ਹੈ, ਵਰਿਆਮ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਅਤੇ ਧਾਰਾ 144 ਤੋੜਨ ਦੇ ਇਲਜ਼ਾਮ ਇਨ੍ਹਾਂ 'ਤੇ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ​​​​​​​: ਜਲੰਧਰ 'ਚ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਿਭਾਈ ਤਿਰੰਗਾ ਲਹਿਰਾਉਣ ਦੀ ਰਸਮ


author

shivani attri

Content Editor

Related News