ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਭਿੰਡਰ ਦੀ ਮੌਤ, ਅੱਜ ਭਰਨੀ ਸੀ ਨਾਮਜ਼ਦਗੀ

Monday, Jan 31, 2022 - 03:36 PM (IST)

ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਭਿੰਡਰ ਦੀ ਮੌਤ, ਅੱਜ ਭਰਨੀ ਸੀ ਨਾਮਜ਼ਦਗੀ

ਸਮਾਣਾ (ਦਰਦ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦੇ ਉਮੀਦਵਾਰ ਰਾਜਪਾਲ ਸਿੰਘ ਭਿੰਡਰ (56) ਦਾ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਸਿਰਫ ਇਕ ਦਿਨ ਪਹਿਲਾਂ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਚੋਣਾਂ ਦੀ ਸਰਵੇ ਰਿਪੋਰਟ ਸਬੰਧੀ ‘ਮੁਸ਼ਕਲ’ ’ਚ ਭਾਜਪਾ, ਜੁਟੀ ਡੈਮੇਜ ਕੰਟਰੋਲ ’ਚ

ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰਾਜਪਾਲ ਸਿੰਘ ਭਿੰਡਰ ਨੂੰ ਵਿਧਾਨ ਸਭਾ ਹਲਕਾ ਸਮਾਣਾ ਤੋਂ ਪਾਰਟੀ ਦੇ ਉਮੀਦਵਾਰ ਬਣਾਇਆ ਗਿਆ ਸੀ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਸ਼ਨੀਵਾਰ ਨੂੰ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਸੀ ਪਰ ਸ਼ਨੀਵਾਰ ਦੀ ਰਾਤ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਇਹ ਵੀ ਪੜ੍ਹੋ : ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਕਾਂਗਰਸ ’ਚੋਂ ਦਿੱਤਾ ਅਸਤੀਫ਼ਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News