Big Breaking: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

04/13/2024 3:13:54 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਸੂਚੀ ਵਿਚ ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਨੇ ਉਮੀਦਵਾਰਾਂ ਦੇ ਐਲਾਨ ਲਈ ਖ਼ਾਲਸਾ ਸਾਜਨਾ ਦਿਵਸ ਦੀ ਚੋਣ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਟਿੱਲਾ ਬਾਬਾ ਫ਼ਰੀਦ ਵਿਖੇ ਸੇਵਾਦਾਰਾਂ ਦੀ ਮੁਸ਼ਤੈਦੀ ਸਦਕਾ ਟਲੀ ਮੰਦਭਾਗੀ ਘਟਨਾ! ਵੇਖੋ ਮੌਕੇ ਦੀ CCTV ਫੁਟੇਜ

ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐੱਨ.ਕੇ. ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖ਼ਾਲਸਾ, ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News