ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨੇ 2024 ਲੋਕ ਸਭਾ ਚੋਣਾਂ ਲਈ ਐਲਾਨਿਆ ਪਹਿਲਾ ਉਮੀਦਵਾਰ (ਵੀਡੀਓ)

Sunday, Mar 12, 2023 - 07:06 PM (IST)

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨੇ 2024 ਲੋਕ ਸਭਾ ਚੋਣਾਂ ਲਈ ਐਲਾਨਿਆ ਪਹਿਲਾ ਉਮੀਦਵਾਰ (ਵੀਡੀਓ)

ਚੰਡੀਗੜ੍ਹ (ਬਿਊਰੋ)  : ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। 2024 ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਲੁਧਿਆਣਾ ਤੋਂ ਵਿਪਨ ਕਾਕਾ ਸੂਦ ਨੂੰ ਅਕਾਲੀ ਦਲ ਦਾ ਪਹਿਲਾ ਉਮੀਦਵਾਰ ਐਲਾਨਿਆ ਹੈ।

ਇਹ ਖ਼ਬਰ  ਵੀ ਪੜ੍ਹੋ : ਸਿੱਖਿਆ ਮੰਤਰੀ ਬੈਂਸ ਦਾ ਅਹਿਮ ਬਿਆਨ, ‘ਸਕੂਲ ਸਿੱਖਿਆ ਵਿਭਾਗ ਨੇ ਦਾਖ਼ਲਿਆਂ ’ਚ ਸਿਰਜਿਆ ਇਤਿਹਾਸਕ ਰਿਕਾਰਡ’

ਦੱਸ ਦੇਈਏ ਕਿ ਵਿਪਨ ਸੂਦ 2017 ’ਚ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ, ਜਿਨ੍ਹਾਂ ਨੂੰ ਹੁਣ ਮਿਸ਼ਨ 2024 ਲਈ ਉਮੀਦਵਾਰ ਵਜੋਂ ਮੈਦਾਨ ’ਚ ਉਤਾਰਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ’ਚ ਹੁਣ ਤੱਕ ਕਿਸੇ ਹੋਰ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ, ਜਦਕਿ ਅਕਾਲੀ ਦਲ ਨੇ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।


author

Manoj

Content Editor

Related News