ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

Friday, Dec 03, 2021 - 05:45 PM (IST)

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 2022 ਵਿਧਾਨ ਸਭਾ ਚੋਣਾਂ ਲਈ ਆਪਣੇ 90ਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਧੂਰੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ।

PunjabKesari

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਕਾਂਗਰਸ 'ਤੇ ਇਲਜ਼ਾਮ, ਵਾਅਦੇ ਪੂਰੇ ਕਰਨ ਦੀ ਜਗ੍ਹਾ ਅਕਾਲੀ ਦਲ ਵੱਲੋਂ ਚਲਾਈਆਂ ਸਕੀਮਾਂ ਵੀ ਕੀਤੀਆਂ ਬੰਦ

ਨੋਟ-ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News