ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!

Thursday, Mar 12, 2026 - 03:49 PM (IST)

ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ!

ਮੋਗਾ/ਬਾਘਾ ਪੁਰਾਣਾ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਹਲਕਾ ਬਾਘਾ ਪੁਰਾਣਾ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਅਕਾਲੀ ਦਲ ਵੱਲੋਂ ਤੀਰਥ ਸਿੰਘ ਮਾਹਲਾ ਨੂੰ ਹਲਕਾ ਬਾਘਾ ਪੁਰਾਣਾ ਤੋਂ ਉਮੀਦਵਾਰ ਐਲਾਨਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਬਾਘਾ ਪੁਰਾਣਾ ਵਿਚ ਕੀਤੀ ਗਈ 'ਪੰਜਾਬ ਬਚਾਓ ਰੈਲੀ' ਦੌਰਾਨ ਗੱਲਾਂ-ਗੱਲਾਂ ਵਿਚ ਕਿਹਾ ਕਿ ਮਾਹਲਾ ਸਾਬ੍ਹ ਬਹੁਤ ਹੀ ਮਿਹਨਤੀ ਹਨ। ਮੈਂ ਵੇਖਦਾ ਹੁੰਦਾ ਹਾਂ ਕਿ ਕਿਸੇ ਵੇਲੇ ਰਾਤ ਨੂੰ ਵੀ ਤੀਰਥ ਸਿੰਘ ਮਾਹਲਾ ਸਾਬ੍ਹ ਨੇ ਥਾਣਾ ਘੇਰਿਆ ਹੁੰਦਾ ਹੈ। ਮੈਨੂੰ ਲੱਗਦਾ ਹੈ ਕਿ ਹਲਕਾ ਵਾਸੀਆਂ ਨੂੰ ਲੀਡਰ ਮਾਹਲਾ ਸਾਬ੍ਹ ਵਰਗਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ: ਸੁਖਬੀਰ ਬਾਦਲ

PunjabKesari

ਮੈਂ ਮਾਹਲਾ ਸਾਬ੍ਹ ਨੂੰ 1996 ਤੋਂ ਜਾਣਦਾ ਹਾਂ, ਬਹੁਤ ਹੀ ਮਿਹਨਤੀ ਆਗੂ ਹਨ। ਆਪਣੇ ਹਰ ਵਰਕਰ ਦੀ ਬਾਂਹ ਫੜ ਕੇ ਮਦਦ ਕਰਦੇ ਹਨ। ਇਸ ਦੌਰਾਨ ਉਨ੍ਹਾਂ ਹਲਕਾ ਵਾਸੀਆਂ ਨੂੰ ਕਿਹਾ ਕਿ ਤੁਸੀਂ ਮਾਹਲਾ ਸਾਬ੍ਹ ਨੂੰ ਵਿਧਾਇਕ ਬਣਾ ਦਿਓ, ਇਨ੍ਹਾਂ ਨੂੰ ਬਹੁਤ ਵੱਡੀ ਤਾਕਤ ਮਿਲਣ ਵਾਲੀ ਹੈ। ਵੱਡਾ ਦਾਅਵਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੋ ਮਾਹੌਲ ਅੱਜ ਮੋਗਾ ਦੀ ਰੈਲੀ ਵਿਚ ਵੇਖਣ ਨੂੰ ਮਿਲਿਆ ਹੈ, ਮੈਨੂੰ ਲੱਗਦਾ ਹੈ ਕਿ ਇਕੱਲੇ ਮਾਲਵੇ ਵਿਚੋਂ 65 ਸੀਟਾਂ ਵਿਚੋਂ ਅਕਾਲੀ ਦਲ 50 ਸੀਟਾਂ 'ਤੇ ਜਿੱਤ ਦਰਜ ਕਰੇਗੀ। 

ਉਥੇ ਹੀ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਕਈ ਅਹਿਮ ਐਲਾਨ ਕੀਤੇ। ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋ-ਤੇਹਰਵੀਂ! ਖਾਰ ਗੱਡੀ ਦੇ ਅੰਦਰਲਾ ਨਜ਼ਾਰਾ ਵੇਖ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News