ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
Sunday, Jul 20, 2025 - 03:10 PM (IST)

ਤਰਨਤਾਰਨ- ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਦਾ ਨਾਂ ਲੈ ਕੇ ਆਪਣਾ ਉਮੀਦਵਾਰ ਘੋਸ਼ਿਤ ਕੀਤਾ ਹੈ। ਇਸ ਦੇ ਨਾਲ ਹੀ ਸੁਖਵਿੰਦਰ ਕੌਰ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਤਕੜੇ ਹੋ ਕੇ ਚੋਣ ਲੜਨ ਲਈ ਕਿਹਾ ਗਿਆ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ 27 ਜੂਨ 2025 ਨੂੰ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਲੰਬੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਹਾਲਤ ਵਿਗੜਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਰਨਤਾਰਨ ਤੋਂ ਵਿਧਾਇਕ ਦੀ ਸੀਟ ਖਾਲੀ ਹੋ ਗਈ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8