ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

Friday, Apr 03, 2026 - 03:33 PM (IST)

ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਕੀਤਾ ਐਲਾਨ

ਹੁਸ਼ਿਆਰਪੁਰ/ਚੱਬੇਵਾਲ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਵੱਲੋਂ ਚੱਬੇਵਾਲ 'ਚ ਕੀਤੀ ਗਈ 'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੂੰ ਚੱਬੇਵਾਲ ਤੋਂ ਉਮਦੀਵਾਰ ਐਲਾਨਿਆ। 

ਸੁਖਬੀਰ ਸਿੰਘ ਬਾਦਲ ਨੇ ਹਰਮਿੰਦਰ ਸਿੰਘ ਸੰਧੂ ਨੂੰ ਵਧਾਈ ਦਿੰਦੇ ਹੋਏ ਹਲਕਾ ਵਾਸੀਆਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਇਸ ਵਾਰ ਤੁਸੀਂ ਸੰਧੂ ਸਾਬ੍ਹ ਨੂੰ ਜਿਤਾਉਣਾ ਹੈ। ਉਨ੍ਹਾਂ ਕਿਹਾ ਕਿ ਚੱਬੇਵਾਲ ਵਾਲਿਓਂ ਤੁਹਾਡੇ ਜਜ਼ਬੇ ਅੱਗੇ ਸਿਰ ਝੁੱਕਦਾ ਹੈ। ਤੁਹਾਡਾ ਜਜ਼ਬਾ ਵੇਖ ਕੇ ਪੂਰੀ ਦੁਨੀਆ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਰੈਲੀ ਵਿਚ ਬੈਠੀ ਰਹੀ ਹੈ। 

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ ਮੁਫ਼ਤ

ਉਥੇ ਹੀ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਪੰਜਾਬ 'ਚ ਐੱਸ. ਸੀ./ਬੀ. ਸੀ, ਜਰਨਲ ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਮੁਫ਼ਤ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਜੇਕਰ 2027 'ਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ 'ਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੌਜਵਾਨਾਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਲੋਨ ਦੇਣ ਦਾ ਵੀ ਐਲਾਨ ਕੀਤਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦਾ ਖ਼ਰਚਾ ਸਰਕਾਰ ਚੁੱਕੇਗੀ। 

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News