ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
Saturday, Feb 28, 2026 - 04:02 PM (IST)
ਬਠਿੰਡਾ/ਰਾਮਪੂਰਾ ਫੂਲ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਵੱਲੋਂ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੂਰਾ ਫੂਲ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਮਪੂਰਾ ਫੂਲ ਵਿਚ ਕੀਤੀ ਗਈ 'ਪੰਜਾਬ ਬਚਾਓ ਰੈਲੀ' ਦੌਰਾਨ ਇਸ਼ਾਰਿਆਂ-ਇਸ਼ਾਰਿਆਂ ਵਿਚ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੂਰਾ ਫੂਲ ਤੋਂ ਉਮੀਦਵਾਰ ਐਲਾਨਦਿਆਂ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਨੇ ਬੜੀ ਮਿਹਨਤ ਕੀਤੀ ਹੈ, ਮੈਂ ਉਨ੍ਹਾਂ ਦਾ ਦਿਲੋ ਧੰਨਵਾਦ ਕਰਦਾ ਹਾਂ ਅਤੇ ਤਗੜੇ ਹੋ ਕੇ ਹਲਕੇ ਦੇ ਲੋਕ ਮਲੂਕਾ ਨੂੰ ਐੱਮ. ਐੱਲ. ਏ. ਬਣਾਉਣ।
ਇਹ ਵੀ ਪੜ੍ਹੋ: 'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ! ਮਾਨ ਸਰਕਾਰ 'ਤੇ ਸਾਧੇ ਨਿਸ਼ਾਨੇ

ਇਸ ਦੇ ਨਾਲ ਹੀ ਉਨ੍ਹਾਂ ਹਰਿੰਦਰ ਮਹਿਰਾਜ ਦਾ ਵੀ ਧੰਨਵਾਦ ਕਰਦੇ ਕਿਹਾ ਕਿ ਹਰਿੰਦਰ ਨੇ ਅਕਾਲੀ ਦਲ ਵਿਚ ਡਟ ਕੇ ਸੇਵਾ ਕੀਤੀ ਹੈ। ਇਹੋ ਜਿਹੇ ਵਫਾਦਾਰਾਂ ਦੀ ਅਕਾਲੀ ਦਲ ਨੂੰ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਹਰਿੰਦਰ ਨੂੰ ਵਧੀਆ ਮਾਨ-ਸਤਿਕਾਰ ਦਿੱਤਾ ਜਾਵੇਗਾ।
ਉਥੇ ਹੀ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਕਈ ਅਹਿਮ ਐਲਾਨ ਕੀਤੇ। ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚੋਂ ਡਰੱਗ ਮਾਫ਼ੀਆ ਨੂੰ ਕੱਢਣ ਲਈ ਅਸੀਂ ਕਾਨੂੰਨ ਲੈ ਕੇ ਆਵਾਂਗੇ: ਸੁਖਬੀਰ ਸਿੰਘ ਬਾਦਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
