ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ
Friday, Nov 20, 2026 - 02:55 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ (ਦੱਖਣੀ) ਵਿਧਾਨ ਸਭਾ ਹਲਕੇ ਤੋਂ ਨਵਾਂ ਹਲਕਾ ਇੰਚਾਰਜ ਥਾਪਿਆ ਹੈ। ਪਾਰਟੀ ਵੱਲੋਂ ਸੁਰਜੀਤ ਸਿੰਘ ਪਹਿਲਵਾਨ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
Pleased to announce the appointment of S. Surjit Singh Pehlwan as Halka Incharge for the Amritsar (South) Assembly segment. Pehlwan Ji, a senior leader of the Shiromani Akali Dal, is already serving as District President, Amritsar (Urban) with full dedication. I am confident he will discharge this new responsibility with equal commitment and contribute effectively towards the party forming the govt in 2027. Wishing him success!
— Sukhbir Singh Badal (@officeofssbadal) November 20, 2026
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰੰਘ ਪਹਿਲਵਾਨ ਇਸ ਵੇਲੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਵਜੋਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਹਨ। ਉਨ੍ਹਾਂ ਆਸ ਜਤਾਈ ਕਿ ਸੁਰਜੀਤ ਸਿੰਘ ਪਹਿਲਵਾਨ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਤਨਦੇਹੀ ਨਾਲ ਨਿਭਾਉਣਗੇ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਆਪਣਾ ਯੋਗਦਾਨ ਦੇਣਗੇ।
