ਪੰਜਾਬ ''ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ
Sunday, Apr 19, 2026 - 11:16 AM (IST)
ਜਲੰਧਰ (ਜ. ਬ.)– ਪੰਜਾਬ ਵਿਚ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਹੁਣ ਤੋਂ ਹੀ ਤੇਜ਼ ਹੋ ਚੁੱਕੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਿੰਨ ਵਿਧਾਨ ਸਭਾ ਹਲਕਿਆਂ ’ਚ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ। ਉਨ੍ਹਾਂ ਨੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਲਈ ਬੀਬੀ ਰਮਨਦੀਪ ਕੌਰ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ, ਜਦਕਿ ਅਮਰਗੜ੍ਹ ਵਿਧਾਨ ਸਭਾ ਹਲਕੇ ਦੀ ਕਮਾਂਡ ਜਸਬੀਰ ਸਿੰਘ ਜੱਸੀ ਉਰਫ ਮਾਵੀ ਸੰਭਾਲਣਗੇ। ਦੁਆਬੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਲਈ ਯੂਥ ਅਕਾਲੀ ਦਲ ਦੇ ਆਗੂ ਸੰਦੀਪ ਚੌਧਰੀ ਟੌਸਾ ਨੂੰ ਹਲਕਾ ਇੰਚਾਰਜ ਲਾਇਆ ਗਿਆ ਹੈ।

ਸੁਖਬੀਰ ਬਾਦਲ ਨੇ ਇਨ੍ਹਾਂ ਆਗੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਇਸ ਲਈ ਉਹ ਲੋਕਾਂ ਦੇ ਮਸਲੇ ਡਟ ਕੇ ਹੱਲ ਕਰਨ। ਸੁਖਬੀਰ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੁਣੇ ਜਿਹੇ 40 ਵਿਧਾਨ ਸਭਾ ਹਲਕਿਆਂ ’ਚ ਵਿਸ਼ਾਲ ਰੈਲੀਆਂ ਕੀਤੀਆਂ ਸਨ, ਜਿਨ੍ਹਾਂ ’ਚ ਲੋਕਾਂ ਨੇ ਵੱਡੀ ਤਾਦਾਦ ’ਚ ਸ਼ਮੂਲੀਅਤ ਕੀਤੀ ਸੀ।
