ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ
Monday, Aug 31, 2026 - 11:23 AM (IST)
ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੀ ਸਿਆਸੀ ਮਾਮਲੇ ਕਮੇਟੀ (ਪੀ. ਏ. ਸੀ.) ਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ 30 ਵਿਧਾਨ ਸਭਾ ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਜਾਰੀ ਕੀਤੀ ਸੂਚੀ ਅਨੁਸਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਵਿਧਾਨ ਸਭਾ ਹਲਕਾ ਪੱਟੀ, ਸੁੱਚਾ ਸਿੰਘ ਛੋਟੇਪੁਰ ਨੂੰ ਡੇਰਾ ਬਾਬਾ ਨਾਨਕ, ਜਗੀਰ ਕੌਰ ਨੂੰ ਭੁਲੱਥ, ਡਾ. ਰਤਨ ਸਿੰਘ ਅਜਨਾਲਾ ਨੂੰ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਨਕੋਦਰ, ਪਰਮਿੰਦਰ ਸਿੰਘ ਢੀਂਡਸਾ ਨੂੰ ਲਹਿਰਾਗਾਗਾ, ਗੋਬਿੰਦ ਸਿੰਘ ਲੋਂਗੋਵਾਲ ਨੂੰ ਸੁਨਾਮ, ਸਰਵਣ ਸਿੰਘ ਫਿਲੌਰ ਨੂੰ ਫਿਲੌਰ, ਗਗਨਜੀਤ ਸਿੰਘ ਬਰਨਾਲਾ ਨੂੰ ਬਰਨਾਲਾ, ਪ੍ਰਕਾਸ਼ ਚੰਦ ਗਰਗ ਨੂੰ ਸੰਗਰੂਰ, ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨੌਰ ਅਤੇ ਜਸਟਿਸ ਨਿਰਮਲ ਸਿੰਘ ਨੂੰ ਬਸੀ ਪਠਾਣਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਲਿਆ ਗਿਆ ਵੱਡਾ ਫ਼ੈਸਲਾ
ਇਸੇ ਤਰ੍ਹਾਂ ਅਜੈਪਾਲ ਸਿੰਘ ਮੀਰਾਂਕੋਟ ਨੂੰ ਅਟਾਰੀ, ਰਣਜੀਤ ਸਿੰਘ ਛੱਜਲਵੱਡੀ ਨੂੰ ਬਾਬਾ ਬਕਾਲਾ, ਕਰਨੈਲ ਸਿੰਘ ਪੀਰ ਮੁਹੰਮਦ ਨੂੰ ਜ਼ੀਰਾ, ਜਰਨੈਲ ਸਿੰਘ ਗੜ੍ਹਦੀਵਾਲ ਨੂੰ ਆਦਮਪੁਰ, ਮਨਜੀਤ ਸਿੰਘ ਦਸੂਹਾ ਨੂੰ ਟਾਂਡਾ ਉੜਮੁੜ, ਅਮਿਤ ਸੇਠੀ ਥੋਪੀਆ ਨੂੰ ਬਲਾਚੌਰ, ਹਰਜੀਤ ਕੌਰ ਤਲਵੰਡੀ ਨੂੰ ਜਲੰਧਰ ਕੈਂਟ, ਬਲਤੇਜ ਸਿੰਘ ਮਹਦੂਦਾ ਨੂੰ ਅਮਲੋਹ, ਮਹਿੰਦਰ ਸਿੰਘ ਹੁਸੈਨਪੁਰ ਨੂੰ ਨਵਾਂਸ਼ਹਿਰ, ਅਮਨਿੰਦਰ ਸਿੰਘ ਬੰਨੀ ਬਰਾੜ ਨੂੰ ਫ਼ਰੀਦਕੋਟ, ਭੁਪਿੰਦਰ ਸਿੰਘ ਸ਼ੇਖੂਪੁਰ ਨੂੰ ਘਨੌਰ, ਰਵਿੰਦਰ ਸਿੰਘ ਸ਼ਾਹਪੁਰ ਨੂੰ ਨਾਭਾ, ਚਰਨਜੀਤ ਸਿੰਘ ਮਾਵੀ ਨੂੰ ਸਮਾਣਾ, ਰਣਧੀਰ ਸਿੰਘ ਰੱਖੜਾ ਨੂੰ ਪਟਿਆਲਾ ਦਿਹਾਤੀ, ਰਾਜਿੰਦਰ ਕੌਰ ਨੂੰ ਡੇਰਾਬਸੀ, ਡਾ. ਮੋਹਨ ਸਿੰਘ ਲਾਲਕਾ ਨੂੰ ਫ਼ਿਰੋਜ਼ਪੁਰ ਦਿਹਾਤੀ, ਮਦਨ ਮੋਹਨ ਸਿੰਘ ਨੂੰ ਸ਼ਾਮ ਚੁਰਾਸੀ ਅਤੇ ਮਲਕੀਤ ਸਿੰਘ ਸਮਾਓਂ ਨੂੰ ਬੁਢਲਾਡਾ ਦਾ ਕੋਆਰਡੀਨੇਟਰ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
