ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ

Friday, Oct 22, 2021 - 05:14 PM (IST)

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਇਸ ਦੀ ਜਾਣਕਾਰੀ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

ਇਹ ਵੀ ਪੜ੍ਹੋ : ਉੱਪ ਮੁੱਖ ਮੰਤਰੀ ਰੰਧਾਵਾ ਦਾ ਵੱਡਾ ਬਿਆਨ, ਆਰੂਸਾ ਆਲਮ ਦੇ ਕਥਿਤ ISI ਕੁਨੈਕਸ਼ਨ ਦੀ ਹੋਵੇਗੀ ਜਾਂਚ

PunjabKesari

ਮਿਲੀ ਜਾਣਕਾਰੀ ਮੁਤਾਬਕ ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਤੇ ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾਬਾਬਾ ਨਾਨਕ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ ਦੋਵੇਂ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। 

ਇਹ ਵੀ ਪੜ੍ਹੋ : ਮਾਛੀਵਾੜਾ ਸਾਹਿਬ ਵਿਖੇ ਗੈਂਗਰੇਪ ਦੀ ਸ਼ਿਕਾਰ ਹੋਈ ਕੁੜੀ ਨੇ ਹਸਪਤਾਲ ’ਚ ਤੋੜਿਆ ਦਮ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

shivani attri

Content Editor

Related News