ਪੰਜਾਬ 'ਚ ਲਾਅ ਐਂਡ ਆਰਡਰ ਨਹੀਂ, CM ਜਾਪਾਨ ਜਾਵੇ ਜਾਂ ਨੀਦਰਲੈਂਡ ਰਿਜ਼ਲਟ ਜ਼ੀਰੋ ਆਵੇਗਾ : ਮਜੀਠੀਆ

Saturday, Feb 07, 2026 - 05:57 PM (IST)

ਪੰਜਾਬ 'ਚ ਲਾਅ ਐਂਡ ਆਰਡਰ ਨਹੀਂ, CM ਜਾਪਾਨ ਜਾਵੇ ਜਾਂ ਨੀਦਰਲੈਂਡ ਰਿਜ਼ਲਟ ਜ਼ੀਰੋ ਆਵੇਗਾ : ਮਜੀਠੀਆ

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਮੌਜੂਦਾ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਮੋਹਾਲੀ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਤੁਰੰਤ ਪੱਕੇ ਡੀਜੀਪੀ ਦੀ ਨਿਯੁਕਤੀ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਡੀਜੀਪੀ ਸਿਰਫ਼ ਆਪਣੀ ਕੁਰਸੀ ਬਚਾਉਣ ਵਿਚ ਰੁੱਝੇ ਹੋਏ ਹਨ, ਜਦੋਂ ਕਿ ਸੂਬੇ ਵਿਚ ਰੋਜ਼ਾਨਾ ਕਤਲ ਹੋ ਰਹੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ ਅਤੇ ਰੋਜ਼ਾਨਾ ਹੋ ਰਹੇ ਕਤਲਾਂ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਜਾਗਣ ਦੀ ਅਪੀਲ ਕੀਤੀ ਅਤੇ ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਲੋਕਾਂ ਨੇ ਹੁਣ ਦੇਖ ਲਿਆ ਹੈ ਕਿ ਪੰਜਾਬ ਵਿਚ ਕਿਸ ਤਰ੍ਹਾਂ ਦਾ 'ਬਦਲਾਅ' ਆਇਆ ਹੈ।

ਇਹ ਵੀ ਪੜ੍ਹੋ : ਪਹਿਲਾਂ ਕਰਵਾਓ ਰੀਚਾਰਜ, ਫਿਰ ਆਊ ਬਿਜਲੀ, ਪੰਜਾਬ ਵਿਚ ਨਵੇਂ ਹੁਕਮ ਜਾਰੀ

ਭਗਵੰਤ ਮਾਨ ਦੀ ਵਿਦੇਸ਼ ਦੌਰੇ 'ਤੇ ਕੀਤੀ ਟਿੱਪਣੀ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਦੇਸ਼ ਦੌਰੇ 'ਤੇ ਤੰਜ ਕੱਸਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਿਰ ਪਹਿਲਾਂ ਹੀ ਪੰਜ ਲੱਖ ਕਰੋੜ ਦਾ ਕਰਜ਼ਾ ਹੈ। ਜਿਹੜੇ ਪੈੱਗ ਲਾਉਣ ਸੀ, ਇਥੇ ਹੀ ਲਾ ਲਓ ਵਿਦੇਸ਼ ਜਾਣ ਦੀ ਲੋੜ ਹੈ। ਕਿਉਂ ਪੰਜਾਬ ਦਾ ਪੰਜਾਬ ਕਰ ਰਹੇ ਹੋ। ਜੇ ਪੰਜਾਬ ਵਿਚ ਲਾਅ ਐਂਡ ਆਰਡਰ ਹੀ ਨਹੀਂ ਹੈ ਤਾਂ ਸੂਬੇ ਵਿਚ ਇਨਵੈਸਟਮੈਂਟ ਕਿੱਥੋਂ ਆਵੇਗੀ। ਤੁਸੀਂ ਭਾਵੇਂ ਜਾਪਾਨ ਜਾਓ ਜਾਂ ਨੀਦਰਲੈਂਡ ਰਿਜ਼ਲਟ ਜ਼ੀਰੋ ਰਹੇਗਾ। 

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਖੁੱਲ੍ਹ ਕੇ ਦੁਰਵਰਤੋਂ ਕਰ ਰਹੀ : ਡਾ. ਚੀਮਾ

ਪਾਣੀ ਦੇ ਮੁੱਦੇ ਅਤੇ ਐਸਵਾਈਐਲ (SYL) 'ਤੇ ਘੇਰਿਆ

ਆਮ ਆਦਮੀ ਪਾਰਟੀ ਦੇ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਸੁਸ਼ੀਲ ਗੁਪਤਾ ਦੇ ਪੁਰਾਣੇ ਬਿਆਨਾਂ ਦੇ ਆਧਾਰ 'ਤੇ ਹੀ ਪਾਣੀ ਦੇ ਮੁੱਦੇ 'ਤੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਘਾਟ ਹੈ ਤਾਂ ਵਾਟਰ ਕਮਿਸ਼ਨ ਦੀ ਟੀਮ ਨੂੰ ਪੰਜਾਬ ਭੇਜਣ ਦਾ ਕੀ ਮਤਲਬ ਹੈ? ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਐੱਸਵਾਈਐੱਲ ਦੀ ਜ਼ਮੀਨ ਪਹਿਲਾਂ ਹੀ ਵਾਪਸ ਕੀਤੀ ਜਾ ਚੁੱਕੀ ਹੈ, ਇਸ ਲਈ ਦੁਬਾਰਾ ਟੀਮ ਭੇਜਣਾ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਕੁਝ ਸ਼ਰਤਾਂ ਤਹਿਤ ਜੇਲ੍ਹ ਤੋਂ ਰਿਹਾਅ ਹੋਏ ਸਨ। ਇਸੇ ਸਬੰਧ ਵਿਚ ਸ਼ਨੀਵਾਰ (7 ਫਰਵਰੀ) ਨੂੰ ਮੋਹਾਲੀ ਅਦਾਲਤ ਵਿਚ ਉਨ੍ਹਾਂ ਦੀ ਪੇਸ਼ੀ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਮਾਰਚ ਲਈ ਤੈਅ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹਾਈਵੇ 'ਤੇ ਭਿਆਨਕ ਮੰਜ਼ਰ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News