ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ-ਵਿਛੋੜਾ ਕਰਨ ਦੀ ਰੌਂਅ ''ਚ

Saturday, Sep 26, 2020 - 06:14 PM (IST)

ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ-ਵਿਛੋੜਾ ਕਰਨ ਦੀ ਰੌਂਅ ''ਚ

ਜ਼ੀਰਾ (ਗੁਰਮੇਲ ਸੇਖ਼ਵਾ): ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੁੱਧ ਕਿਸਾਨਾਂ ਵਲੋਂ ਵਿੱਢੇ ਜਾ ਰਹੇ ਸੰਘਰਸ਼ ਨੇ ਪੰਜਾਬ ਦੀ ਸਿਆਸਤ ਵਿੱਚ ਆਪਣਾ ਅਸਰ ਛੱਡ ਦਿੱਤਾ ਹੈ, ਜਿਸ ਨਾਲ ਪੰਜਾਬ ਦੀ ਸਿਆਸਤ 'ਚ ਕਈ ਤਰ੍ਹਾਂ ਦੇ ਬਦਲਾਅ ਜਲਦ ਵੇਖਣ ਨੂੰ ਮਿਲ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਭਾਵੇਂ ਪਹਿਲਾਂ ਹੀ ਆਪਣੇ ਕੇਂਦਰੀ ਪਦ ਤੋਂ ਅਸਤੀਫ਼ਾ ਦੇ ਦਿੱਤਾ ਹੈ, ਪਰ ਭਾਜਪਾ ਨਾਲ ਭਾਈਵਾਲ ਰੱਖਣ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਕਿਸਾਨ ਹੱਕਾਂ ਦੀ ਆਵਾਜ਼ ਬੁਲੰਦ ਕਰਨ 'ਤੇ ਰਾਜਸੀ ਵਿਰੋਧੀਆਂ ਦੀਆਂ ਦੁਸ਼ਣਬਾਜ਼ੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰ ਕਮੇਟੀ ਦੀ ਬੈਠਕ ਰੱਖਣ ਜਾ ਰਹੇ ਹਨ। ਸੂਤਰਾਂ ਨੇ ਇਹ ਵੀ ਦੱਸਿਆ ਕਿ ਕੋਰ ਕਮੇਟੀ ਦੀ ਬੈਠਕ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਏ ਫ਼ੈਸਲੇ ਦੇ ਵਿਰੁੱਧ ਅਕਾਲੀ ਦਲ ਭਾਜਪਾ ਨਾਲੋਂ ਤੋੜ ਵਿਛੋੜਾ ਕਰ ਸਕਦਾ ਹੈ। 

ਇਹ ਵੀ ਪੜ੍ਹੋ: ਫ਼ੌਜੀ ਨੌਜਵਾਨ ਜਸਵੰਤ ਸਿੰਘ ਚੀਨ ਸਰਹੱਦ 'ਤੇ ਸ਼ਹੀਦ, ਪਿੰਡ ਦੀ ਸੋਗ ਦੀ ਲਹਿਰ

ਦੱਸਣਯੋਗ ਹੈ ਕਿ ਬੀਤੀ ਦਿਨ ਕਿਸਾਨਾਂ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਿੱਥੇ ਜ਼ੀਰਾ ਵਿਖੇ ਕੇਂਦਰ ਸਰਕਾਰ ਦੇ ਵਿਰੁੱਧ ਲਗਾਏ ਧਰਨੇ ਵਿੱਚ ਅਕਾਲੀ ਕਾਰਕੁਨਾਂ ਵੱਲੋਂ ਖੁੱਲ੍ਹੇ ਤੌਰ 'ਤੇ ਮੋਦੀ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਨਾ ਭਾਜਪਾ ਨਾਲੋਂ ਤੋੜ ਵਿਛੋੜਾ ਕਰਨ ਦੇ ਸੰਕੇਤ ਹਨ, ਉੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ 'ਚ ਭਾਜਪਾ ਨਾਲੋਂ ਤੋੜ ਵਿਛੋੜੇ ਦਾ ਐਲਾਨ ਪੰਜਾਬ ਦੀ ਸਿਆਸਤ ਅਤੇ ਕਿਸਾਨ ਸੰਘਰਸ਼ ਨੂੰ ਇੱਕ ਨਵੀਂ ਦਿਸ਼ਾ ਦੇ ਸਕਦਾ ਹੈ।

ਇਹ ਵੀ ਪੜ੍ਹੋ:  ਦੁਖਦ ਖ਼ਬਰ: ਰਜਬਾਹੇ 'ਚ ਨਹਾਉਣ ਗਏ 14 ਸਾਲਾ ਬੱਚੇ ਨਾਲ ਵਾਪਰਿਆ ਭਾਣਾ,ਸਦਮੇ 'ਚ ਪਰਿਵਾਰ


author

Shyna

Content Editor

Related News