ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਆਪਸ ’ਚ ਮਿਲ ਕੇ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ!

Wednesday, Jun 09, 2021 - 03:00 PM (IST)

ਜਲੰਧਰ (ਬਿਊਰੋ) - ਪੰਜਾਬ ’ਚ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਹੁਣ ਬਹੁਜਨ ਸਮਾਜ ਪਾਰਟੀ ਦੇ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ 2022 ਲੜਨ ਦੀ ਤਿਆਰੀ ਕਰ ਰਿਹਾ ਹੈ। ਪੰਜਾਬ ਵਿੱਚ ਜਲਦ ਹੀ ਅਕਾਲੀ ਦਲ ਅਤੇ ਬਸਪਾ ਵਿਚਕਾਰ ਗੱਠਜੋੜ ਹੋ ਸਕਦਾ ਹੈ। ਪਿਛਲੇ ਕਰੀਬ 2 ਮਹੀਨਿਆਂ ਤੋਂ ਮੈਰਾਥਨ ਦੀਆਂ ਕੀਤੀਆਂ 3 ਬੈਠਕਾਂ ਤੋਂ ਬਾਅਦ ਉਨ੍ਹਾਂ ਨੇ ਆਖ਼ਰ ਇਸ ਗਠਜੋੜ ਨੂੰ ਆਖ਼ਰੀ ਰੂਪ ਦੇ ਦਿੱਤਾ। ਹਾਲਾਂਕਿ ਇਸ ਦੇ ਬਾਰੇ ਦੋਵਾਂ ਪਾਰਟੀਆਂ ਨੇ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਕੀਤਾ ਅਤੇ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਨੇ ਸੀਟਾਂ ਨੂੰ ਲੈ ਕੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ

 ਚਰਚਾ ਇਹ ਵੀ ਹੈ ਕਿ ਅਕਾਲੀ ਦਲ ਅਤੇ ਬਸਪਾ ਵਿਚਾਲੇ ਗੱਠਜੋੜ ਲੱਗਭਗ ਤੈਅ ਹੋ ਚੁੱਕਾ ਹੈ ਅਤੇ ਇਸ ਬਾਰੇ ਮਹਿਜ਼ ਰਸਮੀ ਐਲਾਨ ਬਾਕੀ ਰਹਿ ਗਿਆ ਹੈ। ਸੂਤਰਾਂ ਮੁਤਾਬਕ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਵੀ ਸਮਝੌਤਾ ਹੋ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਤਰ੍ਹਾਂ ਹੀ ਬਸਪਾ ਨੂੰ ਸੀਮਤ ਸੀਟਾਂ ਦੇਣਾ ਚਾਹੁੰਦੀ ਹੈ ਪਰ ਸੂਤਰਾਂ ਤੋਂ ਪਤਾ ਲੱਗਾ ਕਿ ਬਸਪਾ ਵਧੇਰੇ ਸੀਟਾਂ ਦੀ ਮੰਗ ਕਰ ਰਹੀ ਹੈ। ਬਸਪਾ ਲਗਭਗ 30 ਫੀਸਦੀ ਸੀਟਾਂ ਭਾਵ 37 ਤੋਂ 40 ਸੀਟਾਂ ਦੀ ਮੰਗ ਕਰ ਰਿਹਾ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨੂੰ ਸਿਰਫ਼ 18 ਸੀਟਾਂ ਹੀ ਦੇਣਾ ਚਾਹੁੰਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਸਬੰਧ ਵਿੱਚ ਇੱਕ ਰਣਨੀਤੀ ਤਿਆਰ ਕਰ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼

ਦਲਿਤ ਡਿਪਟੀ ਸੀ.ਐੱਮ ਦਾ ਐਲਾਨ ਪਹਿਲਾਂ ਹੀ ਕਰ ਚੁੱਕਾ ਸ਼੍ਰੋਮਣੀ ਅਕਾਲੀ ਦਲ
ਪਿਛਲੇ ਕਾਫ਼ੀ ਸਮੇਂ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਨੇ ਦਲਿਤ ਵਿਅਕਤੀ ਦੇ ਚਿਹਰੇ ਨੂੰ ਡਿਪਟੀ ਸੀ.ਐੱਮ ਬਣਾਉਣ ਦਾ ਐਲਾਨ ਕਰ ਦਿੱਤਾ ਸੀ। ਸੁਖਬੀਰ ਬਾਦਲ ਵਲੋਂ ਕੀਤਾ ਗਿਆ ਇਹ ਐਲਾਨ ਇਸ ਗੱਲ ਦਾ ਸਕੇਂਤ ਦੇ ਚੁੱਕਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰ ਲਿਆ। ਇਸ ਦਾ ਮੁੱਖ ਕਾਰਨ ਇਹ ਸੀ ਕਿ ਸੂਬੇ ’ਚ ਬਸਪਾ ਦੇ ਜ਼ਿਆਦਾਤਰ ਆਗੂ ਦਲਿਤ ਮੰਨੇ ਜਾਂਦੇ ਹਨ ਅਤੇ ਇਸ ਦਾ ਫ਼ਾਇਦਾ ਸ਼੍ਰੋਮਣੀ ਅਕਾਲੀ ਦਲ ਨੂੰ ਹੋਵੇਗਾ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ) 

ਦਲਿਤ ਚਿਹਰੇ ਨੂੰ ਉੱਪ ਮੰਤਰੀ ਬਣਾਉਣ ਪਿੱਛੇ ਸਿਆਸੀ ਮਾਇਨੇ 
ਪੰਜਾਬ ਦੀਆਂ ਚੋਣਾਂ ਨੂੰ ਦਲਿਤ ਵੋਟ ਬੈਂਕ ਵੱਡੇ ਤੌਰ 'ਤੇ ਪ੍ਰਭਾਵਿਤ ਕਰਦਾ ਹੈ।ਖ਼ਾਸ ਕਰਕੇ ਦੋਆਬੇ ਦੇ ਖੇਤਰ ਵਿੱਚ ਦਲਿਤ ਵੋਟਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਹਰ ਸਿਆਸੀ ਦਲ ਇਹ ਵੋਟ ਕੈਸ਼ ਕਰਨ ਲਈ ਸਮੇਂ-ਸਮੇਂ 'ਤੇ ਕਈ ਤਰ੍ਹਾਂ ਦੇ ਐਲਾਨ ਕਰਦੇ ਰਹੇ ਹਨ। ਗੌਰਤਲਬ ਹੈ ਕਿ ਪੰਜਾਬ ਵਿੱਚ ਚਿਰਾਂ ਤੋਂ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਬਣਾਉਣ ਦੀ ਮੰਗ ਉੱਠ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਇਹ ਮੰਗ ਪੂਰੀ ਨਹੀਂ ਕੀਤੀ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਹ ਐਲਾਨ ਕੀਤਾ ਸੀ ਪਰ ਵੋਟਰਾਂ ਨੇ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਮੌਕਾ ਨਹੀਂ ਦਿੱਤਾ। ਇਸ ਤੋਂ ਪਹਿਲਾਂ ਅਕਾਲੀ ਦਲ ਦੀ ਸਰਕਾਰ ਸਮੇਂ ਸੁਖਬੀਰ ਸਿੰਘ ਬਾਦਲ ਉੱਪ ਮੰਤਰੀ ਰਹੇ ਸਨ ਤੇ ਹੁਣ ਕੈਪਟਨ ਦੀ ਸਰਕਾਰ ਵਿੱਚ ਇਹ ਅਹੁਦਾ ਕਿਸੇ ਵੀ ਵਿਅਕਤੀ ਨੂੰ ਨਹੀਂ ਮਿਲਿਆ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼ 

ਜੇਕਰ ਹੁਣ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਹੁੰਦਾ ਹੈ ਤਾਂ ਨਿਸਚਿਤ ਹੀ ਦੋਆਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਾੜੀ ਹਾਲਤ ਮੁੜ ਪੈਰਾਂ ਸਿਰ ਹੋ ਸਕਦੀ ਹੈ ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੋਆਬਾ ਖੇਤਰ ਵਿੱਚ ਅਕਾਲੀ ਦਲ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।  ਅੰਕੜੇ ਦੱਸਦੇ ਹਨ ਕਿ 2017 ਵਿੱਚ ਬਸਪਾ ਨੇ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇ ਸਨ ਅਤੇ ਕੁੱਲ 234400 ਵੋਟਾਂ ਪ੍ਰਾਪਤ ਕੀਤੀਆਂ ਸਨ ਜੋ ਕੁੱਲ ਵੋਟਾਂ ਦਾ 2 ਫ਼ੀਸਦ ਤੋਂ ਵੱਧ ਬਣਦਾ ਸੀ। 2019 ਵਿੱਚ ਜਲੰਧਰ ਲੋਕ ਸਭਾ ਸੀਟ 'ਤੇ ਬਸਪਾ ਉਮੀਦਵਾਰ ਨੂੰ 2 ਲੱਖ ਤੋਂ ਵੱਧ, ਹੁਸ਼ਿਆਰਪੁਰ 1 ਲੱਖ ਅਤੇ ਆਨੰਦਪੁਰ ਲੋਕ ਸਭਾ ਸੀਟ ਤੋਂ ਵੀ 1 ਲੱਖ ਤੋਂ ਵੱਧ ਵੋਟਾਂ ਮਿਲੀਆਂ ਸਨ। ਹੁਸ਼ਿਆਰਪੁਰ 'ਚ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ 16 ਫ਼ੀਸਦ ਤੇ ਆਨੰਦਪੁਰ ਸਾਹਿਬ 7 ਫ਼ੀਸਦ ਵੱਧ ਵੋਟਾਂ ਮਿਲੀਆਂ ਸਨ। ਇਨ੍ਹਾਂ ਚੋਣਾਂ ਵਿੱਚ ਬਸਪਾ ਨੂੰ ਕੁੱਲ 3.50 ਫ਼ੀਸਦ ਵੋਟਾਂ ਮਿਲਣਾ ਇਹ ਦਰਸਾਉਂਦਾ ਹੈ ਕਿ ਬਸਪਾ ਨਾਲ ਗੱਠਜੋੜ ਅਕਾਲੀ ਦਲ ਦੇ ਪੱਖ ਵਿੱਚ ਰਹਿ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ : ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ


rajwinder kaur

Content Editor

Related News