ਸ਼੍ਰੋਮਣੀ ਅਕਾਲੀ ਦਲ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਕਰੇਗਾ ਵਿਧਾਨ ਸਭਾ ਦਾ ਘਿਰਾਓ

Tuesday, Feb 23, 2021 - 10:14 AM (IST)

ਸ਼੍ਰੋਮਣੀ ਅਕਾਲੀ ਦਲ ਬਜਟ ਸੈਸ਼ਨ ਦੇ ਉਦਘਾਟਨੀ ਦਿਨ ਕਰੇਗਾ ਵਿਧਾਨ ਸਭਾ ਦਾ ਘਿਰਾਓ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਆਉਂਦੇ ਬਜਟ ਸੈਸ਼ਨ ਦੇ ਉਦਘਾਟਨੀ ਦਿਨ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਗੁਟਕਾ ਸਾਹਿਬ ਦੀ ਚੁੱਕੀ ਸਹੁੰ ਤੋੜਨ ਦੀ ਬੇਅਦਬੀ ਭਰੀ ਕਾਰਵਾਈ ਖ਼ਿਲਾਫ਼ ਲੋਕਾਂ ਵਿਚ ਵਿਆਪਕ ਰੋਸ ਪ੍ਰਤੀ ਆਵਾਜ਼ ਬੁਲੰਦ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਰੋਸ ਪ੍ਰਦਰਸ਼ਨ ਦਾ ਮੁੱਖ ਧੁਰਾ ਲੋਕਾਂ ਦੇ ਲੱਕ ਤੋੜਵੇ ਬਿਜਲੀ ਦਰਾਂ ਵਿਚ ਵਾਧੇ ਤੇ ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਟੈਕਸਾਂ ਵਿਚ ਕੀਤੇ ਵਾਧੇ ਦੀ ਬਦੌਲਤ ਜਦੋਂ ਕੌਮਾਂਤਰੀ ਬਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ, ਉਦੋਂ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੈਰਾਨੀਜਨਕ ਵਾਧਾ ਰਹੇਗਾ। ਮੀਟਿੰਗ ਨੇ ਕਾਂਗਰਸ ਸਰਕਾਰ ਵੱਲੋਂ ਪੋਸਟ ਮ੍ਰੈਟਿਕ ਸਕਾਲਰਸ਼ਿਪ ਦੇਣ ਤੋਂ ਇਨਕਾਰ ਕਰਕੇ ਦਲਿਤ ਨੌਜਵਾਨਾਂ ਪ੍ਰਤੀ ਵਿਖਾਈ ਬੇਰੁਖੀ ਦੀ ਨਿਖੇਧੀ ਵੀ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਇਥੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੇਈਮਾਨ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਦਿਨ ਦਿਹਾੜੇ ਕੀਤੇ ਧੋਖੇ ਤੋਂ ਦੁਖੀ ਪੰਜਾਬ ਦੇ ਲੋਕਾਂ ਲਈ ਨਿਆਂ ਹਾਸਲ ਕਰਨ ਵਾਸਤੇ ਪਾਰਟੀ ਦੀ ਰਣਨੀਤੀ ਤੈਅ ਕੀਤੀ ਗਈ। ਮੀਟਿੰਗ ਵਿਚ ਲਏ ਫ਼ੈਸਲਿਆਂ ਦੇ ਵੇਰਵੇ ਦਿੰਦਿਆਂ ਸ੍ਰੀ ਬਾਦਲ ਨੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਪਾਰਟੀ ਨੇ ਭਾਰਤ ਸਰਕਾਰ ਵੱਲੋਂ ਕੋਰੋਨਾ ਦਾ ਬਹਾਨਾ ਵਰਤ ਕੇ ਪਾਕਿ ਵਿਚ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜੱਥੇ ਨੂੰ ਆਗਿਆ ਨਾ ਦੇਣ ਨੂੰ ਧਾਰਮਿਕ ਭਾਵਨਾਵਾਂ ’ਤੇ ਵੱਡਾ ਹਮਲਾ ਕਰਾਰ ਦਿੱਤਾ ਜਦਕਿ ਸਰਕਾਰ ਆਪ ਕੋਰੋਨਾ ਵਾਇਰਸ ਦੇ ਖ਼ਿਲਾਫ਼ ਸਫਲਤਾ ਦੇ ਵੱਡੇ ਦਾਅਵੇ ਕਰ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਕਟਾਰੀਆ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ : ਪਤਨੀ ਸ਼ੀਨਮ ਨੇ ਰਾਜਾ ਵੜਿੰਗ ਤੇ ਡਿੰਪੀ ’ਤੇ ਲਾਏ ਗੰਭੀਰ ਦੋਸ਼

ਪਾਰਟੀ ਨੇ ਸਪਸ਼ਟ ਕੀਤਾ ਕਿ ਦਿੱਲੀ ਦੇ ਤਖ਼ਤ ’ਤੇ ਬਿਰਾਜਮਾਨ ਮੌਜੂਦਾ ਸਰਕਾਰ ਨੂੰ ਸੱਤਾ ਦਾ ਨਸ਼ਾ ਚੜ੍ਹਿਆ ਹੋਇਆ ਹੈ ਤੇ ਇਸਨੂੰ ਦੇਸ਼ ਦੇ ਲੋਕਾਂ ਖਾਸ ਤੌਰ ’ਤੇ ਸਿੱਖਾਂ ਤੇ ਹੋਰ ਘੱਟ ਗਿਣਤੀਆਂ ਦੀਆਂ ਭਾਵਨਾਵਾਂ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਸਰਕਾਰ ਤੇ ਪ੍ਰਾਈਵੇਟ ਨਾਗਰਿਕਾਂ ਦੇ ਸਫਰ ਦੀਆਂ ਹੋਰ ਸਾਰੀਆਂ ਗਤੀਵਿਧੀਆਂ ਵਾਇਰਸ ਤੋਂ ਬਿਨਾਂ ਪ੍ਰਭਾਵਤ ਹੋਏ ਜਾਰੀ ਹਨ ਪਰ ਸਰਕਾਰ  ਨੂੰ ਸਿਰਫ ਸਿੱਖਾਂ ਦੀ ਧਾਰਿਮਕ ਯਾਤਰਾ  ਸਿਹਤ ਲਈ ਖ਼ਤਰਾ ਦਿਸ ਰਹੀ ਹੈ। 

ਸ੍ਰੀ ਬੈਂਸ ਨੇ ਦੱਸਿਆ ਕਿ 1 ਮਾਰਚ ਨੂੰ ਪਾਰਟੀ ਦੇ ਵਰਕਰ ਸੈਕਟਰ 25 ਵਿਚ ਸਵੇਰੇ ਇਕੱਤਰ ਹੋਣਗੇ, ਜਿਥੋਂ ਉਹ ਵਿਧਾਨ ਸਭਾ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਇਹ ਰੋਸ ਘਿਰਾਓ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੱਥ ਵਿਚ ਗੁਟਕਾ ਸਾਹਿਬ ਫੜਕੇ ਖਾਲਸਾ ਪੰਥ ਦੇ ਪਵਿੱਤਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰ ਕੇ ਚੁੱਕੀ ਝੂਠੀ ਸਹੁੰ ਦੀ ਬਦੌਲਤ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਕੇ ਬਣਾਈ ਗਈ ਸਰਕਾਰ ਦੀ ਵੈਧਤਾ ਨੂੰ ਉਜਾਗਰ ਕਰੇਗਾ। ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਗੁਰੂ ਸਾਹਿਬਾਨ ਦੀ ਸਹੁੰ ਚੁੱਕਦਿਆਂ ਵਾਅਦਾ ਕੀਤਾ ਸੀ ਕਿ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਜਾਵੇਗਾ, ਹਰ ਪਰਿਵਾਰ ਵਿਚ ਘੱਟੋ ਘੱਟ ਇਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਹਰ ਸੀਨੀਅਰ ਸਿਟੀਜ਼ਨ ਲਈ ਬੁਢਾਪਾ ਪੈਨਸ਼ਨ 2500 ਰੁਪਏ ਮਹੀਨਾ ਕੀਤੀ ਜਾਵੇਗੀ। ਹਰ ਨੌਜਵਾਨ ਨੂੰ ਮੁਫ਼ਤ ਮੋਬਾਈਲ ਫੋਨ ’ਤੇ ਕੁੜੀਆਂ ਨੂੰ ਪੀ.ਐੱਚ.ਡੀ ਤੱਕ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ, ਜਦਕਿ ਹੋਰ ਵਾਅਦੇ ਵੱਖ਼ਰੇ ਕੀਤੇ ਸਨ। 

ਪੜ੍ਹੋ ਇਹ ਵੀ ਖ਼ਬਰ - ਕਿਰਾਏ ਦੇ ਮਕਾਨ ’ਚ ਰਹਿੰਦੀ ਜਨਾਨੀ ਨੇ ਇਲਾਕੇ ’ਚ ਫੈਲਾਈ ਦਹਿਸ਼ਤ, ਧਮਕੀ ਦੇ ਕੇ ਕਹਿੰਦੀ ‘ਮੈਂ ਨੀ ਡਰਦੀ'

ਮੀਟਿੰਗ ਨੇ ਸੂਬੇ ਵਿਚ ਹਾਲ ਹੀ ਵਿਚ ਸੰਪੰਨ ਹੋਈਆਂ ਮਿਉਂਸਪਲ ਚੋਣਾਂ ਵਿਚ ਸਰਕਾਰੀ ਜ਼ਬਰ ਦੇ ਸਿਰ ’ਤੇ ਕਾਂਗਰਸੀ ਗੁੰਡਿਆਂ ਵੱਲੋਂ ਲੋਕਤੰਤਰ ਦੇ ਕੀਤੇ ਕਤਲ ਦੀ ਨਿਖ਼ੇਧੀ ਕੀਤੀ। ਕਮੇਟੀ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਨੇ ਇਨ੍ਹਾਂ ਚੋਣਾਂ ਦੌਰਾਨ ਦਹਿਸ਼ਤ ਤੇ ਸਰਕਾਰੀ ਜ਼ਬਰ ਦਾ ਮਾਹੌਲ ਬਣਾ ਦਿੱਤਾ। ਪਾਰਟੀ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਪੂਰੀ ਤਰ੍ਹਾਂ ਜੰਗਲ ਰਾਜ ਬਣਿਆ ਹੋਇਆ ਹੈ ਤੇ ਕਾਂਗਰਸੀ ਗੁੰਡੇ ਸੂਬੇ ਨੁੰ ਮਨਮਰਜ਼ੀ ਮੁਤਾਬਕ ਚਲਾ ਰਹੇ ਹਨ। ਅਮਨ ਕਾਨੂੰਨ ਦੀ ਸਥਿਤੀ ਢਹਿ ਢੇਰੀ ਹੋ ਗਈ ਹੈ। ਇਨ੍ਹਾਂ ਗੁੰਡਿਆਂ ਨੇ ਮਿਉਂਸਪਲ ਚੋਣਾਂ ਨੂੰ ਪੰਜਾਬੀਆਂ ਲਈ ਭੱਦਾ ਮਜ਼ਾਕ ਬਣਾ ਕੇ ਰੱਖ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ

ਕੋਰ ਕਮੇਟੀ ਨੇ ਸਰਕਾਰੀ ਸ਼ਹਿ ਪ੍ਰਾਪਤ ਗੁੰਡਾਗਰਦੀ ਦੇ ਸਾਹਮਣੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਗੈਰ ਡੱਟ ਕੇ ਖੜ੍ਹਨ ਵਾਲੇ ਬਹਾਦਰ ਪਾਰਟੀ ਵਰਕਰਾਂ ਨੁੰ ਸ਼ਰਧਾਂਜਲੀ ਭੇਂਟ ਕੀਤੀ। ਕੋਰ ਕਮੇਟੀ ਵੱਲੋਂ ਪਾਸ ਕੀਤੇ ਮਤੇ ਵਿਚ ਕਾਂਗਰਸੀ ਗੁੰਡਿਆਂ ਖ਼ਿਲਾਫ਼ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਲੋਕਤੰਤਰ ਦੇ ਸ਼ਹੀਦ ਕਰਾਰ ਦਿੱਤਾ ਗਿਆ। ਪਾਰਟੀ ਨੇ ਕੇਂਦਰ ਦੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚਲ ਰਹੇ ਸੰਘਰਸ਼ ਵਿਚ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਕੋਰ ਕਮੇਟੀ ਨੇ ਇਨ੍ਹਾਂ ਕਿਸਾਨਾਂ ਨੂੰ ਕਿਸਾਨੀ ਤੇ ਖੁਸ਼ਹਾਲ ਪੰਜਾਬ ਵਾਸਤੇ ਸ਼ਹੀਦ ਹੋਏ ਸੂਰਮੇ ਕਰਾਰ ਦਿੱਤਾ ਤੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਦੀਆਂ ਭਵਿੱਖੀ ਪੀੜੀਆਂ ਨੂੰ ਨਿਆਂ ਦੁਆਉਣ ਵਾਸਤੇ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪਾਰਟੀ ਨੇ ਸੀਨੀਅਰ ਆਗੂ ਬੀਬੀ ਸਤਵੰਤ ਕੌਰ ਸੰਧੂ ਦੀ ਮੌਤ ’ਤੇ ਅਫਸੋਸ ਪ੍ਰਗਟ ਕੀਤਾ ਤੇ ਉਨ੍ਹਾਂ ਵੱਲੋਂ ਪੰਥ, ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਲਈ ਦਿੱਤੀਆਂ ਲਾ-ਸਿਮਾਲ ਸੇਵਾਵਾਂ ਤੇ ਨਿਰਸਵਾਰਥ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਪਾਰਟੀ ਨੇ ਸੀਨੀਅਰ ਪੱਤਰਕਾਰ ਜਗਜੀਤ ਸਿੰਘ ਦਰਦੀ ਦੇ ਸਪੁੱਤ ਸਤਿਬੀਰ ਸਿੰਘ ਦਰਦੀ ਦੇ ਅਕਾਲ ਚਲਾਣੇ ’ਤੇ ਵੀ ਦੁੱਖ ਪ੍ਰਗਟ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਨਰੇਂਦਰ ਤੋਮਰ ਦੇ ਬਿਆਨ ‘ਖੇਤੀ ਕਾਨੂੰਨ ਰੱਦ ਨਹੀਂ ਹੋਣਗੇ’ ’ਤੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਪਲਟਵਾਰ

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ,  ਚਰਨਜੀਤ ਸਿੰਘ ਅਟਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ ਤੇ ਬਲਦੇਵ ਸਿੰਘ ਮਾਨ ਨੇ ਵੀ ਭਾਗ ਲਿਆ। 


author

rajwinder kaur

Content Editor

Related News