ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਹੋਈ ਬੈਠਕ, ‘ਰਿਪੋਰਟ ’ਚ ਨਹੀਂ ਕੀਤੀ ਪਾਰਟੀ ਪ੍ਰਧਾਨ ਨੂੰ ਬਦਲਣ ਦੀ ਕੋਈ ਗੱਲ’
Wednesday, Jul 27, 2022 - 07:16 PM (IST)
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਅੱਜ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿਖੇ ਹੋਈ ਹੈ। ਇਸ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਤਮਾਮ ਲੀਡਰ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਬੈਠਕ ਤੋਂ ਬਾਅਦ ਅਕਾਲੀ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਮੀਟਿੰਗ ਦੌਰਾਨ ਇਕਬਾਲ ਸਿੰਘ ਝੂੰਦਾਂ ਦੀ ਰਿਪੋਰਟ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਰਿਪੋਰਟ ਨੂੰ ਲਾਗੂ ਕਰਨ ਤੋਂ ਪਹਿਲਾਂ 2 ਵਾਰ ਬੈਠਕ ਕੀਤੀ ਜਾਵੇਗੀ। ਇਸ ਰਿਪੋਰਟ ’ਚ ਪਾਰਟੀ ਪ੍ਰਧਾਨ ਨੂੰ ਬਦਲਣ ਦੀ ਕੋਈ ਗੱਲ ਨਹੀਂ ਕੀਤੀ ਗਈ। ਪੰਜਾਬ ਦੇ ਲਈ ਲੜਨ ਵਾਲੀ ਇੱਕੋ ਪਾਰਟੀ ਅਕਾਲੀ ਦਲ ਹੈ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ
ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਮੰਨ ਲਈਆਂ ਹਨ। ਝੂੰਦਾਂ ਕਮੇਟੀ ਦੀਆਂ ਸਿਫ਼ਾਰਿਸ਼ਾਂ ਨੂੰ ਲਾਗੂ ਕਰਨ ਦਾ ਆਖ਼ਰੀ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਕਬਾਲ ਸਿੰਘ ਝੂੰਦਾਂ ਨੇ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਨੇ 100 ਹਲਕਿਆਂ ’ਚ ਜਾ ਕੇ ਫੀਡਬੈਕ ਲਿਆ ਹੈ। ਇਸ ਦੇ ਆਧਾਰ ’ਤੇ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਕਾਨਫਰੰਸ ’ਚ ਬੀਬੀ ਜਗੀਰ ਕੌਰ, ਵਿਰਸਾ ਸਿੰਘ ਵਲਟੋਹਾ, ਬਲਵਿੰਦਰ ਸਿੰਘ ਭੂੰਦੜ ਆਦਿ ਸ਼ਾਮਲ ਸਨ।
ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ
ਦੱਸ ਦੇਈਏ ਕਿ ਰਾਸ਼ਟਰਪਤੀ ਚੋਣਾਂ ਦੇ ਸਮੇਂ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਬਗਾਵਤੀ ਸੁਰ ਦਾ ਸਾਹਮਣਾ ਕਰਨਾ ਪਿਆ ਸੀ। ਵਿਧਾਇਕ ਮਨਪ੍ਰੀਤ ਇਆਲੀ ਨੇ ਇਸ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸਦਾ ਹਵਾਲਾ ਦਿੰਦਿਆਂ ਰਾਸ਼ਟਰਪਤੀ ਚੋਣ ਦਾ ਬਾਈਕਾਟ ਕਰ ਦਿੱਤਾ ਸੀ। ਅਕਾਲੀ ਦਲ ਵਿੱਚ ਲੀਡਰਸ਼ਿਪ ਬਦਲਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਪਾਰਟੀ ਦੇ ਕਈ ਆਗੂ ਸੁਖਬੀਰ ਬਾਦਲ ਦੀ ਅਗਵਾਈ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਦੀ ਮੰਗ ਹੈ ਕਿ ਪਾਰਟੀ ਦੀ ਕਮਾਨ ਕਿਸੇ ਹੋਰ ਆਗੂ ਨੂੰ ਸੌਂਪੀ ਜਾਵੇ।