ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ
Friday, Jun 19, 2026 - 04:34 PM (IST)
ਖੰਨਾ (ਬਿਪਨ ਬੀਜਾ) : ਵਿਧਾਨ ਸਭਾ ਹਲਕਾ ਖੰਨਾ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਇਕ ਬੈਠਕ ਹੋਈ ਜਿਸ ਵਿਚ ਪਾਰਟੀ ਹਾਈ ਕਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ। ਇਹ ਬੈਠਕ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਖੰਨਾ ਤੋਂ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਜਾਦੂ ਅਤੇ ਆਬਜ਼ਰਵਰ ਗੁਰਪ੍ਰੀਤ ਸਿੰਘ ਲਾਪਰਾ ਦੀ ਅਗਵਾਈ ਵਿਚ ਹੋਈ। ਬੈਠਕ ਦੌਰਾਨ ਸ਼੍ਰੋਮਣੀ ਅਕਾਲੀ ਦਲ ਖੰਨਾ ਲਈ 57 ਮੈਂਬਰ ਕੋਰ ਕਮੇਟੀ ਦਾ ਗਠਨ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਯਾਦਵਿੰਦਰ ਸਿੰਘ ਜਾਦੂ ਨੇ ਦੱਸਿਆ ਕਿ ਪਾਰਟੀ ਦੇ ਆਦੇਸ਼ ਅਨੁਸਾਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੋਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕਮੇਟੀਆਂ ਵਿਚ ਪਾਰਟੀ ਲਈ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਆ ਰਹੇ ਆਗੂਆਂ ਅਤੇ ਪੁਰਾਣੇ ਸਾਥੀਆਂ ਨੂੰ ਜੋੜਿਆ ਗਿਆ ਹੈ ਇਹ ਕਮੇਟੀ ਪਾਰਟੀ ਦੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਕੰਮ ਕਰੇਗੀ।
ਇਹ ਵੀ ਪੜ੍ਹੋ : ਅੱਤ ਦੀ ਗਰਮੀ ਵਿਚਾਲੇ ਬਿਜਲੀ ਖਪਤਕਾਰਾਂ ਲਈ ਨਵੀਂ ਮੁਸੀਬਤ, ਕਈ ਮੀਟਰਾਂ ਦੀਆਂ ਕੱਟੀਆਂ ਤਾਰਾਂ
ਪਾਰਟੀ ਵੱਲੋਂ ਕੋਰ ਕਮੇਟੀ ਲਈ 50 ਮੈਂਬਰ ਚੁਣਨ ਦੇ ਆਦੇਸ਼ ਦਿੱਤੇ ਗਏ ਸਨ ਪਰ ਖੰਨਾ ਕੋਰ ਕਮੇਟੀ ਲਈ 57 ਮੈਂਬਰ ਚੁਣੇ ਗਏ ਹਨ ਜੋ ਕਿ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਥੇ ਹੀ ਵਿਧਾਨ ਸਭਾ ਹਲਕਾ ਖੰਨਾ ਦੇ ਆਬਜ਼ਰਵਰ ਗੁਰਪ੍ਰੀਤ ਸਿੰਘ ਲਾਪਰਾਂ ਨੇ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਮਾਈਕਰੋ ਲੈਵਲ ਤੱਕ ਪਹੁੰਚਾਉਣ ਲਈ ਕੋਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਹ ਕਮੇਟੀਆਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੀਆਂ। ਪਾਰਟੀ ਦੀ ਮਜ਼ਬੂਤੀ ਲਈ ਹਰ ਵਿੰਗ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਸਰਕਲ ਲੈਵਲ 'ਤੇ 25 ਮੈਂਬਰੀ ਕਮੇਟੀ ਬਣਾਈ ਜਾਵੇਗੀ। ਇਨ੍ਹਾਂ ਕਮੇਟੀਆਂ ਵਿਚ ਹਰ ਧਰਮ ਅਤੇ ਸਮਾਜ ਦੇ ਲੋਕਾਂ ਨੂੰ ਥਾਂ ਦਿੱਤੀ ਜਾਵੇਗੀ ਅਤੇ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ : ਬਿਜਲੀ 'ਚ ਮਿਲਣ ਵਾਲੀ ਵਿਸ਼ੇਸ਼ ਛੋਟ 'ਤੇ ਝਟਕਾ, ਮਾਰਚ ਮਹੀਨੇ ਤੋਂ ਲੱਖਾਂ ਰੁਪਏ ਦੇ ਬਕਾਇਆ ਨੋਟਿਸ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
