ਟਾਈਟਲਰ ਦੀ ਨਿਯੁਕਤੀ ’ਤੇ ਸੁਨੀਲ ਜਾਖੜ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਵੇ ਪੰਜਾਬ ਸਰਕਾਰ: ਦਲਜੀਤ ਚੀਮਾ

Saturday, Oct 30, 2021 - 04:24 PM (IST)

ਟਾਈਟਲਰ ਦੀ ਨਿਯੁਕਤੀ ’ਤੇ ਸੁਨੀਲ ਜਾਖੜ ਵੱਲੋਂ ਚੁੱਕੇ ਸਵਾਲਾਂ ਦਾ ਜਵਾਬ ਦੇਵੇ ਪੰਜਾਬ ਸਰਕਾਰ: ਦਲਜੀਤ ਚੀਮਾ

ਚੰਡੀਗੜ੍ਹ/ਨੂਰਪੁਰਬੇਦੀ (ਵੈੱਬ ਡੈਸਕ, ਭੰਡਾਰੀ— 1984 ਕਤਲੇਆਮ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਕਾਂਗਰਸ ਕਮੇਟੀ ਦਾ ਸਥਾਈ ਮੈਂਬਰ ਬਣਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸ਼ਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਨੀਲ ਜਾਖੜ ਵੱਲੋਂ ਚੁੱਕੇ ਗਏ ਸਵਾਲਾਂ ’ਤੇ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਜਗਦੀਸ਼ ਟਾਈਟਲਰ ਦੇ ਮੁੱਦੇ ’ਤੇ ਸੁਨੀਲ ਜਾਖੜ ਵੱਲੋਂ ਚੁੱਕੇ ਗਏ ਸਵਾਲ ਕਾਫ਼ੀ ਗੰਭੀਰ ਹਨ।

PunjabKesari

ਉਨ੍ਹਾਂ ਕਿਹਾ ਕਿ ਸੁਨੀਲ ਜਾਖ਼ੜ ਨੇ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੀਨੀਅਰ ਲੀਡਰ ਅੰਬਿਕਾ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨਾਲ ਉਥੇ ਮੀਟਿੰਗਾਂ ਕਰ ਰਹੇ ਹਨ ਅਤੇ ਉਸ ਤੋਂ ਬਾਅਦ ਹੀ ਟਾਈਟਲਰ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਚੰਨੀ ਸਾਬ੍ਹ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਨਿਯੁਕਤੀ ’ਚ ਉਨ੍ਹਾਂ ਦੀ ਕੀ ਭੂਮਿਕਾ ਹੈ। ਅੱਗੇ ਬੋਲਦੇ ਹੋਏ ਚੀਮਾ ਨੇ ਕਿਹਾ ਕਿ ਬੇਸ਼ੱਕ ਜਾਖੜ ਪਰਿਵਾਰ ਦਾ 1984 ਵਿਚ ਹੋਏ ਸ੍ਰੀ ਦਰਬਾਰ ਸਾਹਿਬ ਦੇ ਹਮਲੇ ’ਚ ਚੰਗੀ ਭੂਮਿਕਾ ਨਹੀਂ ਰਹੀ ਹੈ ਪਰ ਫਿਰ ਵੀ ਜਾਖੜ ਵੱਲੋਂ ਚੁੱਕੇ ਗਏ ਸਵਾਲਾਂ ਦਾ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਹਾਈਵੇਅ ’ਤੇ ਵਾਪਰਿਆ ਹਾਦਸਾ, ਟਰੱਕ ਦਾ ਟਾਇਰ ਉੱਤੋਂ ਲੰਘਣ ਨਾਲ ਨੌਜਵਾਨ ਦੀ ਮੌਤ

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਦੱਸਣਾ ਚਾਹੀਦਾ ਹੈ ਕਿ 1984 ਦੇ ਕਤਲੇਆਮ ਦੇ ਦੋਸ਼ੀ ਦੀ ਫਿਰ ਕਾਂਗਰਸ ’ਚ ਅਹਿਮ ਅਹੁਦੇ ’ਤੇ ਨਿਯੁਕਤੀ ਕਰਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਕਿਉਂ ਛਿੜਕਿਆ ਗਿਆ ਹੈ ਅਤੇ ਇਹ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ਨੇ ਇਸ ਦੀ ਹਾਮੀ ਕਿਉਂ ਭਰੀ ਅਤੇ ਕਿਉਂ ਸਹਿਯੋਗ ਦਿੱਤਾ।  

ਇਹ ਵੀ ਪੜ੍ਹੋ: ਫੈਸਟੀਵਲ ਸੀਜ਼ਨ ਦੌਰਾਨ ਐਕਸ਼ਨ 'ਚ ਜਲੰਧਰ ਪੁਲਸ ਕਮਿਸ਼ਨਰ: ਅਨਫਿੱਟ ਮੁਲਾਜ਼ਮਾਂ ਦਾ ਹੋਵੇਗਾ ਤਬਾਦਲਾ

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਕਾਂਗਰਸ ’ਚ 1984 ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਬੇਹੱਦ ਸੰਵੇਦਨਸ਼ੀਲ ਮੁੱਦਾ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਅਜਿਹੇ ਸੰਵੇਦਨਸ਼ੀਲ ਮੁੱਦੇ ’ਤੇ ਕੋਈ ਵੀ ਫ਼ੈਸਲਾ ਰਾਏਸ਼ੁਮਾਰੀ ਤੋਂ ਬਾਅਦ ਹੀ ਲਿਆ ਗਿਆ ਹੋਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਨੇਤਾ ਅੰਬਿਕਾ ਸੋਨੀ ਰਾਹੁਲ ਗਾਂਧੀ ਦੇ ਨਾਲ ਲਗਾਤਾਰ ਬੈਠਕਾਂ ਕਰ ਰਹੇ ਹਨ ਤਾਂ ਜਗਦੀਸ਼ ਟਾਈਟਲਰ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਫ਼ੈਸਲਾ ਕਰਨ ਤੋਂ ਪਹਿਲਾਂ ਪੱਕੇ ਤੌਰ ’ਤੇ ਦੋਵਾਂ ਨੂੰ ਭਰੋਸੇ ’ਚ ਲਿਆ ਗਿਆ ਹੋਵੇਗਾ, ਅਜਿਹਾ ਉਨ੍ਹਾਂ ਦਾ ਮੰਨਣਾ ਹੈ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਅੰਬਿਕਾ ਸੋਨੀ ਲਗਾਤਾਰ ਦੂਜੇ ਦਿਨ ਰਾਹੁਲ ਗਾਂਧੀ ਦੇ ਨਾਲ ਬੈਠਕ ਕਰ ਰਹੇ ਹਨ ਤਾਂ ਜਗਦੀਸ਼ ਟਾਈਟਲਰ ਦੀ ਨਿਯੁਕਤੀ ’ਤੇ ਸੋਨੀ ਅਤੇ ਚੰਨੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਦੋਵਾਂ ਤੋਂ ਹਾਈਕਮਾਨ ਨੇ ਕੀ ਸਲਾਹ ਲਈ ਸੀ, ਜਦੋਂ ਟਾਈਟਲਰ ਨੂੰ ਨਿਯੁਕਤ ਕੀਤਾ ਜਾ ਰਿਹਾ ਸੀ। ਪੰਜਾਬ ਦੇ ਅਹਿਮ ਫੈਸਲਿਆਂ ’ਚ ਇਨ੍ਹੀਂ ਦਿਨੀਂ ਅੰਬਿਕਾ ਸੋਨੀ ਦਾ ਲਗਾਤਾਰ ਦਖ਼ਲ ਬਰਕਰਾਰ ਹੈ। ਪੰਜਾਬ ਦੇ ਕਈ ਕਾਂਗਰਸੀ ਨੇਤਾ ਤਾਂ ਉਨ੍ਹਾਂ ਨੂੰ ਅਣਐਲਾਨਿਆ ਪੰਜਾਬ ਇੰਚਾਰਜ ਮੰਨਣ ਲੱਗੇ ਹਨ, ਕਿਉਂਕਿ ਕੈਪਟਨ ਤੋਂ ਬਾਅਦ ਮੁੱਖ ਮੰਤਰੀ ਦੀ ਨਿਯੁਕਤੀ ਦੇ ਸਮੇਂ ਉਨ੍ਹਾਂ ਨਾਲ ਕਾਫ਼ੀ ਸਲਾਹ-ਮਸ਼ਵਰਾ ਕੀਤਾ ਗਿਆ ਸੀ।
 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News