ਲਖੀਮਪੁਰ ਖੀਰੀ ਮਾਮਲਾ : ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅਮਿਤ ਸ਼ਾਹ ਨਾਲ ਕਰੇਗਾ ਮੁਲਾਕਾਤ

Wednesday, Oct 06, 2021 - 07:10 PM (IST)

ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਦਾ ਇਕ ਵਫਦ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗਾ ਤੇ ਉਨ੍ਹਾਂ ਨੂੰ ਬੇਨਤੀ ਕਰੇਗਾ ਕਿ ਲਖੀਮਪੁਰ ਖੀਰੀ ਵਿਖੇ ਨਿਰਦੋਸ਼ ਕਿਸਾਨਾਂ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤੇ ਉਨ੍ਹਾਂ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੁੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਵੀ ਜਾਣੂ ਕਰਵਾਏਗਾ। ਇਥੇ ਗੋਬਿੰਦ ਧਾਮ ਗੋਪਾਲ ਗਊਸ਼ਾਲਾ ਫੋਕਲ ਪੁਆਇੰਟ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਆਪ ਅਕਾਲੀ ਦਲ ਦੇ ਵਫਦ ਦੀ ਅਗਵਾਈ ਕਰਨਗੇ ਅਤੇ ਪਾਰਟੀ ਨੇ ਮੀਟਿੰਗ ਵਾਸਤੇ ਗ੍ਰਹਿ ਮੰਤਰੀ ਤੋਂ ਪਹਿਲਾਂ ਹੀ ਸਮਾਂ ਮੰਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਪਿਛਲੇ ਹਫ਼ਤੇ ਆਈ ਗਿਰਾਵਟ : WHO

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦਾ ਇਕ ਵਫਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੂੰ ਵੱਖਰੇ ਤੌਰ ’ਤੇ ਮਿਲੇਗਾ ਉਨ੍ਹਾਂ ਨੂੰ ਨਾ ਸਿਰਫ ਕਿਸਾਨਾਂ ’ਤੇ ਹੋਏ ਦਰਿੰਦਗੀ ਵਾਲੇ ਹਮਲੇ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦੇਣ ਦੀ ਲੋੜ ’ਤੇ ਵੀ ਜ਼ੋਰ ਦੇਵੇਗਾ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਵੀ ਪੀੜਤ ਕਿਸਾਨ ਪਰਿਵਾਰਾਂ ਨੂੰ ਨਿਆਂ ਦੇਣ ਲਈ ਤੇਜ਼ ਰਫਤਾਰ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਪਾਰਟੀ ਲੀਹਾਂ ਤੋਂ ਉਪਰ ਉਠਣ। ਉਨ੍ਹਾਂ ਕਿਹਾ ਕਿ ਇਹ ਸਾਖ਼ ਦਾ ਮਾਮਲਾ ਹੈ। ਲੋਕਾਂ ਨੁੰ ਗੁੱਸਾ ਹੈ ਕਿ ਦੋਸ਼ੀਆਂ ਨੂੰ ਹੁਣ ਤੱਕ ਫੜਿਆ ਨਹੀਂ ਗਿਆ। ਲੋਕ ਚਾਹੁੰਦੇ ਹਨ ਕਿ ਦੋਸ਼ੀ ਭਾਵੇਂ ਕਿੰਨੇ ਵੀ ਵੱਡੇ ਅਹੁਦੇ ’ਤੇ ਕਿਉਂ ਨਾ ਹੋਣ, ਤੁਰੰਤ ਗ੍ਰਿਫਤਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਫਿਰ ਇਹ ਮੰਨਿਆ ਜਾਵੇਗਾ ਕਿ ਉੱਤਰ ਪ੍ਰਦੇਸ਼ ਸਰਕਾਰ ਪੀੜਤ ਕਿਸਾਨ ਪਰਿਵਾਰਾਂ ਨੂੰ ਲਿਆਂ ਨਹੀਂ ਦੇਣਾ ਚਾਹੁੰਦੀ।

ਇਹ ਵੀ ਪੜ੍ਹੋ : ਕਾਬੁਲ 'ਚ ਤਾਲਿਬਾਨ ਲੜਾਕਿਆਂ ਨੇ 'ਕਰਤਾ ਪਰਵਾਨ' ਗੁਰਦੁਆਰੇ 'ਚ ਕੀਤੀ ਭੰਨ-ਤੋੜ

ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਇਕ ਹੋਰ ਵਫਦ ਲਖੀਮਪੁਰ ਖੀਰੀ ਵਿਖੇ ਭੇਜੇਗਾ ਜੋ ਹਾਲਾਤ ਦਾ ਜਾਇਜ਼ਾ ਲਵੇਗਾ ਅਤੇ ਪੀੜਤ ਪਰਿਵਾਰਾਂ ਦੇ ਨਾਲ ਨਾਲ ਉੱਤਰ ਪ੍ਰਦੇਸ਼ ਸਰਕਾਰ ਦੇ ਅਧਿਕਾਰੀਆਂ ਨੂੰ ਵੀ ਮਿਲੇਗਾ। ਇਸ ਤੋਂ ਪਹਿਲਾਂ ਵੀ ਇਕ ਵਫਦ ਉੱਤਰ ਪ੍ਰਦੇਸ਼ ਗਿਆ ਸੀ ਪਰ ਉਸ ਨੂੰ ਗਾਜ਼ੀਆਬਾਦ ਬਾਰਡਰ ’ਤੇ ਹੀ ਰੋਕ ਦਿੱਤਾ ਗਿਆ। ਇਸ ਮਗਰੋਂ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਵਫਦ ਦੇ ਮੈਂਬਰਾਂ ਨੇ ਗੰਭੀਰ ਹਾਲਤ 'ਚ ਮੇਦਾਂਤਾ ਹਸਪਤਲ 'ਚ ਦਾਖਲ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਨਾਲ ਮੁਲਾਕਾਤ ਕੀਤੀ। ਜਦੋਂ ਉਨ੍ਹਾਂ ਨੁੰ ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ ਤੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵੱਲੋਂ ਲਖੀਮਪੁਰ ਜਾਣ ਬਾਰੇ ਪੁੱਛਿਆ ਗਿਆ ਤਾਂ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਤਾਂ ਸਿਰਫ ਪ੍ਰਿਅੰਕਾ ਨੁੰ ਛੁਡਾਉਣ ਜਾ ਰਹੇ ਹਨ ਤੇ ਉਨ੍ਹਾਂ ਨੂੰ ਕਿਸਾਨਾਂ ਦੀ ਭਲਾਈ ਨਾਲ ਕੋਈ ਲੈਣ ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਿਅੰਕਾ ਗਾਂਧੀ ਦੇ ਅਕਸ ਨੂੰ ਉਭਾਰ ਕੇ ਪਾਰਟੀ ਦੀ ਚੋਣ ਮੁਹਿੰਮ ਸ਼ੁਰੂ ਕਰਨ ਲਈ ਸਿਰਤੋੜ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਪਾਰਟੀ ਗਤੀਵਿਧੀਆਂ ਲਈ ਡਟੀ ਹੋਈ ਹੈ।

ਇਹ ਵੀ ਪੜ੍ਹੋ : 'ਭਾਰਤ ਵਿਰੁੱਧ ਕਿਸੇ ਵੀ ਗਤੀਵਿਧੀ ਲਈ ਸ਼੍ਰੀਲੰਕਾ ਦਾ ਇਸਤੇਮਾਲ ਨਹੀਂ ਹੋਣ ਦੇਵਾਂਗੇ'

ਇਸ ਦੌਰਾਨ ਬਾਦਲ ਨੇ ਇਹ ਵੀ ਦੱਸਿਆ ਕਿ ਪਾਰਟੀ ਨੇ ਦਿੱਲੀ ਦੀ ਆਪ ਸਰਕਾਰ ਵੱਲੋਂ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ 'ਚ ਦਖਲ ਦੇਣ ਖਿਲਾਫ ਜ਼ੋਰਦਾਰ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਲੋਕਤੰਤਰੀ ਪ੍ਰਕਿਰਿਆ ’ਤੇ ਡਾਕਾ ਮਾਰਿਆ ਹੈ ਜਿਸ ਕਾਰਨ ਚੋਣਾਂ ਹੋਣ ਤੋਂ ਦੋ ਮਹੀਨੇ ਬਾਅਦ ਵੀ ਦਿੱਲੀ ਕਮੇਟੀ ਦਾ ਗਠਨ ਨਹੀਂ ਹੋ ਸਕਿਆ। ਬਾਦਲ ਨੇ ਅੱਜ ਅੰਮ੍ਰਿਤਸਰ 'ਚ ਕਈ ਪ੍ਰੋਗਰਾਮਾਂ 'ਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸ਼ਕਤੀ ਨਗਰ ਤੇ ਮਜੀਠ ਮੰਡੀ 'ਚ ਪ੍ਰੋਗਰਾਮਾਂ 'ਚ ਅਖੀਰ 'ਚ ਸ਼ਮੁਲੀਅਤ ਕੀਤੀ ਜਿਥੇ ਇਲੈਕਟ੍ਰਾਨਿਕਸ ਅਤੇ ਟੈਕਸਟਾਈਲ ਐਸੋਸੀਏਸ਼ਨਾਂ ਨਾਲ ਗੱਲਬਾਤ ਕੀਤੀ ਤੇ ਇਥੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਦੇ ਨਾਲ ਅਨਿਲ ਜੋਸ਼ੀ, ਗੁਰਪ੍ਰਤਾਪ ਟਿੱਕਾ ਤੇ ਤਲਬੀਰ ਗਿੱਲ ਸਮੇਤ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News