ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਵਫ਼ਦ, ਭੁੱਖ ਹੜਤਾਲ ਨਾ ਕਰਨ ਦੀ ਅਪੀਲ
Sunday, Dec 03, 2023 - 12:31 AM (IST)
ਚੰਡੀਗੜ੍ਹ (ਹਰੀਸ਼ਚੰਦਰ): ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਸੋਮਵਾਰ ਨੂੰ ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾਵੇਗੀ। ਏ.ਡੀ.ਜੀ.ਪੀ. ਜੇਲ੍ਹਾਂ ਪੰਜਾਬ ਵੱਲੋਂ ਇਸ ਮੁਲਾਕਾਤ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਫ਼ਦ ਵਿਚ 2 ਮੈਂਬਰ ਸ਼ਾਮਲ ਹੋ ਸਕਣਗੇ। ਬਿਕਰਮ ਸਿੰਘ ਮਜੀਠੀਆ ਅਤੇ ਇਕ ਹੋਰ ਆਗੂ ਵੱਲੋਂ ਜੇਲ੍ਹ ਵਿਚ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਫਿਰੋਜ਼ਪੁਰ ਦੇ ਵਿਅਕਤੀ ਦੀ ਚਮਕੀ ਕਿਸਮਤ, ਰਾਤੋ-ਰਾਤ ਬਣ ਗਿਆ ਕਰੋੜਪਤੀ
ਪਟਿਆਲਾ ਜੇਲ੍ਹ ਅੰਦਰ ਫਾਂਸੀ ਕੋਠੜੀ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੁਖੀ ਜੇਲ੍ਹਾਂ ਪੰਜਾਬ ਕੋਲੋਂ ਦੋ ਮੈਂਬਰੀ ਵਫ਼ਦ ਬਿਕਰਮ ਸਿੰਘ ਮਜੀਠੀਆ ਅਤੇ ਇਕ ਹੋਰ ਆਗੂ ਲਈ 5 ਦਸੰਬਰ ਤੋਂ ਪਹਿਲਾਂ ਮੁਲਾਕਾਤ ਲਈ ਸਮਾਂ ਮੰਗਿਆ ਸੀ। ਜੇਲ੍ਹਾਂ ਵੱਲੋਂ ਦਿੱਤੀ ਮਨਜ਼ੂਰੀ ਮੁਤਾਬਕ ਅਕਾਲੀ ਦਲ ਦਾ ਵਫ਼ਦ 4 ਦਸੰਬਰ ਸੋਮਵਾਰ ਨੂੰ ਜੇਲ੍ਹ ਅੰਦਰ ਭਾਈ ਰਾਜੋਆਣਾ ਨਾਲ ਮੁਲਾਕਾਤ ਕਰੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਦਿੱਤੀ ਸੁਚੇਤ ਰਹਿਣ ਦੀ ਸਲਾਹ, ਜ਼ਰੂਰ ਪੜ੍ਹੋ ਇਹ ਹਦਾਇਤਾਂ
ਮੁਲਾਕਾਤ ਦੌਰਾਨ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਅਪੀਲ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਫ਼ੈਸਲਾ ਨਾ ਲਏ ਜਾਣ ਕਰਕੇ ਪੈਦਾ ਹੋਏ ਹਾਲਾਤਾਂ ਅਤੇ ਇਸ ਸਬੰਧੀ ਅਕਾਲੀ ਦਲ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਨੇ ਰਾਜੋਆਣਾ ਨੂੰ ਅਪੀਲ ਕੀਤੀ ਕਿ ਉਹ ਭੁੱਖ ਹੜਤਾਲ ਵਰਗਾ ਕਦਮ ਨਾ ਚੁੱਕਣ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਸੀ ਪਰ ਉਨ੍ਹਾਂ ਨੇ ਮੁੜ ਭੁੱਖ ਹੜਤਾਲ ਦੀ ਗੱਲ ਦੁਹਰਾਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8