550ਵਾਂ ਪ੍ਰਕਾਸ਼ ਪੁਰਬ: ਹੁਣ ਇਸ ਗੁਰਦੁਆਰਾ ਤੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਕੱਢੇਗਾ ਨਗਰ ਕੀਰਤਨ

07/17/2019 11:12:04 AM

ਜਲੰਧਰ/ਨਵੀਂ ਦਿੱਲੀ (ਚਾਵਲਾ)— ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 28 ਅਕਤੂਬਰ ਨੂੰ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਤੱਕ ਕੱਢੇ ਜਾਣ ਵਾਲਾ ਪੰਥਕ ਨਗਰ ਕੀਰਤਨ ਹੁਣ ਗੁਰਦੁਆਰਾ ਬੰਗਲਾ ਸਾਹਿਬ ਦੀ ਥਾਂ ਗੁਰਦੁਆਰਾ ਨਾਨਕ ਪਿਆਓਂ ਸਾਹਿਬ ਤੋਂ ਆਰੰਭ ਕੀਤੇ ਜਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਬਾਦਲ ਦਲ ਵੱਲੋਂ ਇਸ ਨਗਰ ਕੀਰਤਨ ਸਮੇਂ ਟਕਰਾਅ ਪੈਦਾ ਕਰਨ ਦੀਆਂ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਦੇ ਮੱਦੇਨਜ਼ਰ ਨਗਰ ਕੀਰਤਨ ਦੇ ਆਰੰਭ ਦੀ ਥਾਂ ਤਬਦੀਲ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਦੇ ਇਸ਼ਾਰੇ 'ਤੇ ਚੱਲਣ ਵਾਲੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ 28 ਅਕਤੂਬਰ ਨੂੰ ਗੁਰਦਵਾਰਾ ਬੰਗਲਾ ਸਾਹਿਬ ਤੋਂ ਨਨਕਾਣਾ ਸਾਹਿਬ ਤੱਕ ਵੱਖਰਾ ਨਗਰ ਕੀਰਤਨ ਕੱਢੇ ਜਾਣ ਦਾ ਐਲਾਨ ਕੀਤਾ ਹੈ ਜਦੋਂਕਿ ਸੰਗਤਾਂ ਦੀ ਮੰਗ 'ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਪਹਿਲਾਂ ਹੀ ਇਸ ਤਰੀਕ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਦੁਆਰਾ ਨਨਕਾਣਾ ਸਾਹਿਬ ਤੱਕ ਪੰਥਕ ਨਗਰ ਕੀਰਤਨ ਕੱਢੇ ਜਾਣ ਦਾ ਐਲਾਨ ਕੀਤਾ ਜਾ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਸਿਰਸਾ ਅਤੇ ਬਾਦਲ ਦਲ ਵੱਲੋਂ ਪਹਿਲਾਂ ਆਪਣੇ ਤੌਰ 'ਤੇ ਕੱਢੇ ਜਾਣ ਵਾਲੇ ਨਗਰ ਕੀਰਤਨ ਬਾਰੇ ਨਵੰਬਰ ਅਤੇ ਅਕਤੂਬਰ ਮਹੀਨੇ ਦੀਆਂ ਕਈ ਤਰੀਕਾਂ ਦਾ ਐਲਾਨ ਕੀਤਾ ਗਿਆ ਸੀ ਅਤੇ ਹੁਣ 28 ਅਕਤੂਬਰ ਨੂੰ ਨਗਰ ਕੀਰਤਨ ਕੱਢਣ ਬਾਰੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ।


shivani attri

Content Editor

Related News