''ਪੰਜਾਬ ਕੇਸਰੀ ਗਰੁੱਪ'' ਦੇ ਹੋਟਲ ’ਤੇ ਬੁਲਡੋਜ਼ਰ ਕਾਰਵਾਈ ਲੋਕਤੰਤਰ ’ਤੇ ਹਮਲਾ: ਇਕਬਾਲ ਸਿੰਘ ਢੀਂਡਸਾ
Thursday, Mar 19, 2026 - 11:39 AM (IST)
ਜਲੰਧਰ (ਮ੍ਰਿਦੁਲ)–'ਪੰਜਾਬ ਕੇਸਰੀ ਗਰੁੱਪ' ਦੇ ਹੋਟਲ ’ਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਬੁਲਡੋਜ਼ਰ ਕਾਰਵਾਈ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਲੋਕਤੰਤਰ ਅਤੇ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਅਤੇ ਜੋ ਵੀ ਸੰਸਥਾਨ ਉਨ੍ਹਾਂ ਦੀਆਂ ਨੀਤੀਆਂ ਨਾਲ ਸਹਿਮਤ ਨਹੀਂ ਹੈ, ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਨਾਂ ਉਚਿਤ ਨੋਟਿਸ ਅਤੇ ਅਪੀਲ ਦਾ ਮੌਕਾ ਦਿੱਤੇ ਇਸ ਤਰ੍ਹਾਂ ਦੀ ਬੁਲਡੋਜ਼ਰ ਕਾਰਵਾਈ ਕਰਨਾ ਪੂਰੀ ਤਰ੍ਹਾਂ ਧੱਕੇਸ਼ਾਹੀ ਹੈ।
ਇਹ ਵੀ ਪੜ੍ਹੋ: ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ ਪੰਜਾਬ ’ਚ 33 ਅਹੁਦੇ ਸੱਖਣੇ
ਉਨ੍ਹਾਂ ਕਿਹਾ ਕਿ 'ਪੰਜਾਬ ਕੇਸਰੀ' ਵਰਗੇ ਵੱਕਾਰੀ ਮੀਡੀਆ ਸੰਸਥਾਨ ’ਤੇ ਇਸ ਤਰ੍ਹਾਂ ਦੀ ਕਾਰਵਾਈ ਨਾਲ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਆਲੋਚਨਾ ਤੋਂ ਘਬਰਾਈ ਹੋਈ ਹੈ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਘਟਨਾ ‘ਆਪ’ ਸਰਕਾਰ ਦੇ ਤਾਬੂਤ ਵਿਚ ਆਖਰੀ ਕਿੱਲ ਸਾਬਿਤ ਹੋਵੇਗੀ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੀਆ ਨੀਤੀਆਂ ਵਿਚ ਸੁਧਾਰ ਨਾ ਕੀਤਾ ਤਾਂ ਸੂਬੇ ਵਿਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਰਾਜਪਾਲ ਅਤੇ ਨਿਆਂਪਾਲਿਕਾ ਤੋਂ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੀੜਤ ਧਿਰ ਨੂੰ ਨਿਆਂ ਮਿਲਣਾ ਚਾਹੀਦਾ ਹੈ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ ਹੋਈ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
