ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਨਾ ਲੜਣ ਦਾ ਐਲਾਨ
Thursday, Dec 12, 2024 - 03:34 PM (IST)
ਮੁੱਲਾਂਪੁਰ ਦਾਖਾ (ਕਾਲੀਆ)- 21 ਦਸੰਬਰ ਨੂੰ ਹੋਣ ਜਾ ਰਹੀ ਮੁੱਲਾਂਪੁਰ ਦਾਖਾ ਨਗਰ ਕੌਂਸਲ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਸਿੱਧੇ ਰੂਪ ’ਚ ਹਿੱਸਾ ਨਹੀਂ ਲੈ ਰਿਹਾ। ਇਹ ਜਾਣਕਾਰੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਰਜੀਤ ਸਿੰਘ ਮੁੱਲਾਂਪੁਰ ਅਤੇ ਜੱਥੇਬੰਦੀ ਵੱਲੋਂ ਆਪਣੀ ਸ਼ਹਿਰੀ ਟੀਮ ਅਤੇ ਕੌਂਸਲ ਦੇ 13 ਵਾਰਡਾਂ ਨਾਲ ਜੁੜੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਨਾਲ ਲੈ ਕੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸਿੱਖ ਸੰਗਤ, ਪਾਰਟੀ ਵਰਕਰਾਂ, ਪੰਥਕ ਆਗੂਆਂ ਦੇ ਵਿਚਾਰ ਲੈਣ ਉਪਰੰਤ ਮੌਜੂਦਾ ਹਾਲਾਤਾਂ ਨੂੰ ਮੱਦੇਨਜ਼ਰ ਰੱਖਦਿਆਂ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ
ਇਸ ਸਮੇਂ ਕਰਮਜੀਤ ਸਿੰਘ ਕਲੇਰ, ਪਰਮਜੀਤ ਸਿੰਘ ਸਿੱਧੂ, ਜਸਵੀਰ ਸਿੰਘ ਸੇਖੋਂ, ਰੁਪਿੰਦਰ ਸਿੰਘ ਸੇਖੋਂ, ਪਰਮਿੰਦਰ ਸਿੰਘ ਬਾਵਾ, ਕੰਵਲਜੀਤ ਸਿੰਘ ਲਾਲੀ, ਜਸਕੀਰਤ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ ਖਾਲਸਾ, ਫੁੱਲਰਾਜ ਸਿੰਘ, ਜਗਪਾਲ ਸਿੰਘ, ਜਗਜੀਤ ਸਿੰਘ, ਬਿੰਦਰ ਸਿੰਘ ਖਾਲਸਾ, ਅਜਮੇਰ ਸਿੰਘ ਥਿੰਦ, ਜਗਦੀਪ ਸਿੰਘ ਸੱਗੂ, ਕਰਮਜੀਤ ਸਿੰਘ ਸੱਗੂ, ਗੁਰਕਮਲ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਕੈਪਟਨ ਅਮਰਜੀਤ ਸਿੰਘ, ਸਾਬਕਾ ਕੌਂਸਲਰ ਸਜਨ ਬਾਂਸਲ, ਸਾਬਕਾ ਕੌਂਸਲਰ ਬਲਬੀਰ ਚੰਦ ਬੀਰਾ, ਸਾਬਕਾ ਕੌਂਸਲਰ ਤਰਸੇਮ ਸੇਮੀ, ਮੁਕੇਸ਼ ਕੁਮਾਰ, ਸੰਜੂ ਕਾਂਸਲ, ਵਿਨੈ ਕੁਮਾਰ, ਸੋਨੂੰ ਕੁਮਾਰ, ਹੋਰ ਪਾਰਟੀ ਵਰਕਰ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ - ਬੰਦ ਹੋ ਜਾਣਗੇ ਪੰਜਾਬ ਦੇ ਇਹ ਸਕੂਲ, ਬੱਚਿਆਂ ਦੀ ਐਡਮਿਸ਼ਨ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਕੀ ਕਹਿਣਾ ਵਿਧਾਇਕ ਇਆਲੀ ਦਾ?
ਮੁੱਲਾਂਪੁਰ ਦਾਖਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੌਂਸਲ ਚੋਣਾਂ ਨਾ ਲੜੇ ਜਾਣ ਬਾਰੇ ਹਲਕਾ ਦਾਖਾ ਐੱਮ. ਐੱਲ. ਏ. ਮਨਪ੍ਰੀਤ ਸਿੰਘ ਇਯਾਲੀ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਆਖਿਆ ਕਿ ਮੇਰੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਉਨ੍ਹਾਂ ਦੇ ਫ਼ੈਸਲੇ ’ਤੇ ਸਹਿਮਤੀ ਪ੍ਰਗਟਾਈ ਹੈ। ਜ਼ਿਕਰਯੋਗ ਹੈ ਕਿ ਪੰਥਕ ਹਲਕਾ ਦਾਖਾ ਦੀ ਨੁਮਾਇੰਦਗੀ ਕਰ ਰਹੇ ਐੱਮ.ਐੱਲ.ਏ ਇਯਾਲੀ ਵੱਲੋਂ ਮੁੱਢ ਤੋਂ ਹੀ ਕਿਸਾਨੀ ਅੰਦੋਲਨ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਵਰਕਰਾਂ ਦੀ ਸਲਾਹ ਅਨੁਸਾਰ ਹੀ ਫ਼ੈਸਲਾ ਲਿਆ ਜਾਂਦਾ ਰਿਹਾ। ਸਿੱਖ ਵੋਟਰਾਂ ਵੱਲੋਂ ਜੱਥੇਬੰਦੀ ਦੇ ਫ਼ੈਸਲੇ ਦਾ ਸਵਾਗਤ ਹੋ ਰਿਹਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8