ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਐਮਰਜੈਂਸੀ ਮੀਟਿੰਗ

Wednesday, Oct 23, 2024 - 02:43 PM (IST)

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਐਰਮਜੈਂਸੀ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ ਭਲਕੇ 12 ਵਜੇ ਪਾਰਟੀ ਦੇ ਹੈੱਡ ਆਫ਼ਿਸ ਵਿਚ ਹੋਵੇਗੀ। ਮੀਟਿੰਗ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ। 

ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਨੇ ਕੈਪਟਨ-ਬਾਦਲ ਦਾ ਹਵਾਲਾ ਦਿੰਦਿਆਂ ਸੁਖਬੀਰ ਨੂੰ ਦਿੱਤੀ ਸਲਾਹ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਭਲਕੇ 24 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਣ ਜਾ ਰਹੀ ਹੈ। ਮੀਟਿੰਗ 'ਚ ਮੌਜੂਦਾ ਸਿਆਸੀ ਸਥਿਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Anmol Tagra

Content Editor

Related News