ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
Friday, Oct 10, 2025 - 10:46 AM (IST)

ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਦੂਜੀ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ’ਚ ਨਵੀਂ ਲੀਡਰਸ਼ਿਪ ਦੇ ਉਭਾਰ ਵੱਲ ਖ਼ਾਸ ਧਿਆਨ ਦਿੱਤਾ ਗਿਆ ਹੈ। ਨਵੇਂ ਅਤੇ ਤਜਰਬੇਕਾਰ ਚਿਹਰਿਆਂ ਦੀ ਸੰਤੁਲਨ ਭਰਪੂਰ ਸੂਚੀ ਨੂੰ ਜਾਰੀ ਕੀਤਾ ਗਿਆ। ਖ਼ਾਸ ਗੱਲ ਇਹ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ, ਜਾਰੀ ਹੋਏ ਸਖ਼ਤ ਹੁਕਮ
ਇਸੇ ਤਰ੍ਹਾਂ 4 ਸਰਪ੍ਰਸਤ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ’ਚ ਬਾਬਾ ਸਰਬਜੋਤ ਸਿੰਘ ਬੇਦੀ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਤੇ ਰਵੀਇੰਦਰ ਸਿੰਘ ਸ਼ਾਮਲ ਹਨ। ਗੁਰਪ੍ਰਤਾਪ ਸਿੰਘ ਵਡਾਲਾ ਨੂੰ ਪਾਰਟੀ ਦੇ ਸਕੱਤਰ ਜਨਰਲ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ ਜਦਕਿ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਖ਼ਜ਼ਾਨਚੀ ਨਿਯੁਕਤ ਕੀਤੇ ਗਏ ਹਨ। ਵਪਾਰ ਵਿੰਗ ਨੂੰ ਮਜ਼ਬੂਤ ਕਰਦਿਆਂ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਪ੍ਰਧਾਨ ਅਤੇ ਕਪੂਰ ਚੰਦ ਬਾਂਸਲ ਨੂੰ ਸਕੱਤਰ ਨਿਯੁਕਤ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਗਠਜੋੜ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤੀ ਦਾ ਪਹਿਲਾ ਬਿਆਨ
ਸੀਨੀਅਰ ਮੀਤ ਪ੍ਰਧਾਨ ਵਜੋਂ 8 ਨੇਤਾਵਾਂ ਨੂੰ ਥਾਂ ਦਿੱਤੀ ਗਈ ਹੈ ਜਦਕਿ 7 ਮੀਤ ਪ੍ਰਧਾਨ ਲਾਏ ਗਏ ਹਨ। ਜਨਰਲ ਸਕੱਤਰਾਂ ਵਜੋਂ 8 ਚਿਹਰਿਆਂ ਨੂੰ ਜ਼ਿੰਮੇਵਾਰੀ ਮਿਲੀ ਹੈ ਜਦਕਿ 6 ਜਥੇਬੰਦਕ ਸਕੱਤਰ ਲਾਏ ਹਨ। ਸੀਨੀਅਰ ਮੀਤ ਪ੍ਰਧਾਨਾਂ ਵਜੋਂ ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗਗਨਦੀਪ ਸਿੰਘ ਬਰਨਾਲਾ, ਇਕਬਾਲ ਸਿੰਘ ਝੂੰਦਾਂ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਭਾਈ ਮਨਜੀਤ ਸਿੰਘ ਦੀ ਨਿਯੁਕਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਮੀਤ ਪ੍ਰਧਾਨਾਂ ਵਜੋਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸਰਵਣ ਸਿੰਘ ਫਿਲੌਰ, ਸਰਬਜੀਤ ਸਿੰਘ ਡੂੰਮਵਾਲੀ, ਮਹਿੰਦਰ ਸਿੰਘ ਹੁਸੈਨਪੁਰ, ਜਰਨੈਲ ਸਿੰਘ ਕਰਤਾਰਪੁਰ, ਪਰਮਜੀਤ ਕੌਰ ਗੁਲਸ਼ਨ ਤੇ ਮਹਿੰਦਰਪਾਲ ਸਿੰਘ ਬਨਾਕਾ ਦੀ ਨਿਯੁਕਤੀ ਕੀਤੀ ਗਈ ਹੈ। ਬਰਜਿੰਦਰ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਿਰਨਜੋਤ ਕੌਰ, ਚਰਨਜੀਤ ਸਿੰਘ ਬਰਾੜ, ਜਸਬੀਰ ਸਿੰਘ ਘੁੰਮਣ, ਗੁਰਜੀਤ ਸਿੰਘ ਤਲਵੰਡੀ, ਯੁਵਰਾਜ ਸਿੰਘ ਤੇ ਭਰਪੂਰ ਸਿੰਘ ਧਾਂਦਰਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਥੇਬੰਦਕ ਸਕੱਤਰ ਵਜੋਂ ਗਿਆਨੀ ਮਹਿੰਦਰ ਸਿੰਘ ਹਿਮਾਚਲ ਪ੍ਰਦੇਸ਼, ਸਤਵਿੰਦਰ ਸਿੰਘ ਟੌਹੜਾ, ਸੁਖਵਿੰਦਰ ਸਿੰਘ ਔਲਖ, ਦਵਿੰਦਰ ਸਿੰਘ ਸੇਖੋਂ, ਕਰਨ ਸਿੰਘ ਡੀ. ਟੀ. ਓ. ਤੇ ਅਜੇਪਾਲ ਸਿੰਘ ਮੀਰਾਂਕੋਟ ਦੀ ਨਿਯੁਕਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਿਜਲੀ ਵਾਲੇ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e