ਕੈਪਟਨ ਸਰਕਾਰ ਬਣਨ 'ਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ - ਕਲੀਪੁਰ

11/21/2017 5:27:25 PM

ਬੁਢਲਾਡਾ (ਬਾਂਸਲ) - ਸ਼੍ਰੋਮਣੀ ਅਕਾਲੀ ਦਲ(ਬ) ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜੱਥੇਬੰਧਕ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਜ਼ਿਲੇ ਪੱਧਰ ਤੇ ਪ੍ਰਧਾਨਾਂ ਦੀਆਂ ਕੀਤੀਆਂ ਗਈਆ ਨਿਯੁਕਤੀਆਂ ਇਕ ਸ਼ਲਾਘਾਯੋਗ ਕਦਮ ਹੈ। ਇਹ ਸ਼ਬਦ ਇਤਿਹਾਸਕ ਗੁਰਦੁਆਰਾ ਸਾਹਿਬ ਬਰ੍ਹੇ ਵਿਖੇ ਪਾਰਟੀ ਵਰਕਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਲ ਇੰਡੀਆਂ ਯੂਥ ਅਕਾਲੀ ਦਲ ਬਾਦਲ ਦੇ ਮੀਤ ਪ੍ਰਧਾਨ ਹਰਮੇਲ ਸਿੰਘ ਕਲੀਪੁਰ ਨੇ ਕਹੇ,ਮੀਟਿੰਗ ਦੌਰਾਨ ਨਵ-ਨਿਯੁਕਤ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈ ਕੇ ਨੂੰ ਵਿਸ਼ੇਸ਼ ਤੌਰ 'ਤੇ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਬੋਲਦਿਆਂ ਚੇਅਰਮੈਨ ਬੱਲਮ ਸਿੰਘ ਕਲੀਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਦੀ ਸਰਕਾਰ ਤੋਂ ਠੱਗਿਆ ਮਹਿਸੂਸ ਕਰ ਰਹੇ ਹਨ, ਜਿਨ੍ਹਾਂ ਨੇ ਚੋਣਾਂ ਦੌਰਾਨ ਝੂਠ ਦੇ ਸਹਾਰੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਚੋਣਾਂ ਦੌਰਾਨ ਕੀਤਾ ਗਿਆ ਇੱਕ ਵੀ ਚੋਣ ਵਾਅਦ ਪੂਰਾ ਹੁੰਦਿਆਂ ਨਜ਼ਰ ਨਹੀਂ ਆ ਰਿਹਾ। ਪੰਜਾਬ ਸਰਕਾਰ ਦੀਆਂ ਨਕਾਮੀਆਂ ਨੂੰ ਲੋਕਾਂ ਦੀ ਕਚਿਹਰੀ 'ਚ ਲੈ ਕੇ ਜਾਵਾਗੇ।|ਇਸ ਮੌਕੇ ਤੇ ਚੇਅਰਮੈਨ ਸ਼ਮਸ਼ੇਰ ਸਿੰਘ ਗੁੜੱਦੀ, ਅਮਰਜੀਤ ਸਿੰਘ ਕੁਲਾਣਾ, ਧਰਮ ਪ੍ਰਚਾਰਕ ਕਮੇਟੀ ਦੇ ਆਗੂ ਮਨਜੀਤ ਸਿੰਘ ਬੱਪੀਆਣਾ, ਮਹਿੰਦਰ ਸਿੰਘ ਸੈਦੇਵਾਲਾ ਆਦਿ ਨੇ ਵੀ ਵਿਚਾਰ ਪੇਸ਼ ਕੀਤੇ।