ਸ਼੍ਰੋਮਣੀ ਅਕਾਲੀ ਦਲ (ਅ) ਨੇ ਸੌਂਪਿਆ ਰਾਜਪਾਲ ਨੂੰ ਮੀਮੋ, SGPC ਚੋਣਾਂ ਕਰਵਾਉਣ ਦੀ ਮੰਗ

Wednesday, Jun 23, 2021 - 12:02 PM (IST)

ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਇੱਕ ਵਫ਼ਦ ਵਲੋਂ ਮੰਗਲਵਾਰ ਨੂੰ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮੀਮੋ ਸੌਂਪ ਕੇ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 10 ਸਾਲ ਤੋਂ ਲਟਕੀਆਂ ਹੋਈਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਫ਼ਦ ਵਿਚ ਸ਼ਾਮਲ ਈਮਾਨ ਸਿੰਘ ਮਾਨ, ਜਸਕਰਨ ਸਿੰਘ, ਗੁਰਜੰਟ ਸਿੰਘ, ਕੁਸ਼ਲਪਾਲ ਸਿੰਘ ਮਾਨ ਅਤੇ ਗੋਪਾਲ ਸਿੰਘ ਸਿੱਧੂ ਵਲੋਂ ਰਾਜਪਾਲ ਨੂੰ ਸੌਂਪੇ ਮੀਮੋ ਵਿਚ ਮੰਗ ਕੀਤੀ ਗਈ ਹੈ ਕਿ 1925 ਵਿਚ ਸਥਾਪਿਤ ਕੀਤੀ ਗਈ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹਰ ਪੰਜ ਸਾਲਾਂ ਅੰਦਰ ਕਰਵਾਉਣ ਦੀ ਵਿਵਸਥਾ ਹੈ ਪਰ ਪਿਛਲੇ 10 ਸਾਲਾਂ ਤੋਂ ਕੇਂਦਰ ਸਰਕਾਰ ਕਾਰਣ ਇਹ ਚੋਣਾਂ ਨਹੀਂ ਹੋ ਸਕੀਆਂ ਹਨ ਅਤੇ ਲਗਾਤਾਰ ਲਟਕਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਕੁੰਵਰ ਵਿਜੇ ਪ੍ਰਤਾਪ ਦੇ ‘ਆਪ’ ’ਚ ਸ਼ਾਮਲ ਹੋਣ ’ਤੇ ਅਕਾਲੀ ਦਲ ਲੋਹਾ-ਲਾਖਾ, ਕੀਤੀ ਨਾਰਕੋ ਟੈਸਟ ਦੀ ਮੰਗ

ਵਫ਼ਦ ਵਲੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਲਗਾਤਾਰ ਹੋਈਆਂ ਘਟਨਾਵਾਂ ਦੇ ਮੁਲਜ਼ਮਾਂ ਨੂੰ ਵੀ ਰਾਜਨੀਤਕ ਹਿੱਤਾਂ ਦੀ ਪੂਰਤੀ ਲਈ ਬਚਾਇਆ ਜਾ ਰਿਹਾ ਹੈ, ਜਦੋਂਕਿ ਪੂਰੀ ਸਿੱਖ ਕੌਮ ਇਹ ਮੰਗ ਰਹੀ ਹੈ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਸਜ਼ਾ ਦਿਵਾਈ ਜਾਵੇ।    

ਇਹ ਵੀ ਪੜ੍ਹੋ : ਪਾਕਿਸਤਾਨ ’ਚ ਪਹਿਲੀ ਵਾਰ ਜਬਰ-ਜ਼ਨਾਹ ਦੇ ਮਾਮਲੇ ’ਚ ਨਾਬਾਲਗ ਨੂੰ 25 ਸਾਲ ਦੀ ਕੈਦ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News