27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਅਕਾਲੀ ਦਲ ਵੱਲੋਂ ਚੋਣ ਮੈਨੀਫ਼ੈਸਟੋ ਕਮੇਟੀ ਦੀ ਮੀਟਿੰਗ
Friday, Sep 25, 2026 - 08:00 PM (IST)
ਚੰਡੀਗੜ੍ਹ (ਵੈੱਬ ਡੈਸਕ)- ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਤਿਆਰੀ 'ਚ ਜੁਟ ਗਈਆਂ ਹਨ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਅੱਜ ਸ਼੍ਰੋਮਣੀ ਅਕਾਲੀ ਦਲ ਚੋਣ ਮੈਨੀਫੈਸਟੋ ਕਮੇਟੀ ਦੀ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਮੀਟਿੰਗ ਹੋਈ।
ਇਹ ਵੀ ਪੜ੍ਹੋ- ਕਾਟੋ-ਕਲੇਸ਼ 'ਤੇ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ, ਪੰਜਾਬ ਕਾਂਗਰਸ 'ਚ ਕੋਈ ਅੰਦਰੂਨੀ ਲੜਾਈ ਨਹੀਂ

ਇਸ ਮੌਕੇ ਐੱਸ. ਸੀ. ਅਤੇ ਬੀ. ਸੀ. ਵਿੰਗਾਂ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਵੀ ਆਪਣੇ ਵਿਚਾਰ, ਤੌਖਲੇ ਅਤੇ ਸੁਝਾਅ ਸਾਂਝੇ ਕੀਤੇ। ਮੈਨੀਫ਼ੈਸਟੋ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਅਤੇ ਉਮੀਦਾਂ ਦੀ ਸਹੀ ਤਰਜਮਾਨੀ ਕਰੇ, ਇਸ ਲਈ ਮੀਟਿੰਗ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਅੱਜ ਦੀ ਇਹ ਅਰਥ ਭਰਪੂਰ ਚਰਚਾ ਅਤੇ ਗੰਭੀਰ ਮੰਥਨ, ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਾਡੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਇਕੋ-ਇਕ ਨਿਸ਼ਾਨਾ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਹਰ ਘਰ ਦੀ ਤਰੱਕੀ ਹੈ।
ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਉਣ ਵਾਲੀਆਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੀਤੇ ਦਿਨੀਂ ਹੀ ਪਾਰਟੀ ਦਾ ਚੋਣ ਮੈਨੀਫੈਸਟੋ (ਚੋਣ ਘੋਸ਼ਣਾ ਪੱਤਰ) ਤਿਆਰ ਕਰਨ ਲਈ ਇਕ ਵੱਡੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਅਕਾਲੀ ਦਲ ਵੱਲੋਂ ਪਹਿਲਾਂ ਇਸ ਕਮੇਟੀ ਵਿੱਚ 9 ਮੈਂਬਰ ਰੱਖੇ ਗਏ ਸਨ, ਜਿਨ੍ਹਾਂ ਦੀ ਗਿਣਤੀ ਨੂੰ ਵਧਾ ਕੇ 20 ਕੀਤੀ ਗਈ ਸੀ। ਪਾਰਟੀ ਦੀ ਇਸ ਵਿਸਤ੍ਰਿਤ ਕਮੇਟੀ ਦੀ ਕਮਾਨ ਸੀਨੀਅਰ ਅਤੇ ਤਜਰਬੇਕਾਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੂੰ ਇਸ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਡਾ. ਦਲਜੀਤ ਸਿੰਘ ਚੀਮਾ ਨੂੰ ਇਸ ਕਮੇਟੀ ਦਾ ਮੈਂਬਰ ਸਕੱਤਰ (ਮੈਂਬਰ ਸੈਕਟਰੀ) ਬਣਾਇਆ ਹੋਇਆ ਹੈ। ਇਸ ਟੀਮ ਵਿੱਚ ਪਾਰਟੀ ਦੇ ਕਈ ਹੋਰ ਸੀਨੀਅਰ ਆਗੂਆਂ ਨੂੰ ਵੀ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
