ਸ਼੍ਰੋਮਣੀ ਅਕਾਲੀ ਦਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ ਨੂੰ ਕੀਤਾ ਸਨਮਾਨਿਤ

Thursday, Aug 01, 2019 - 01:31 AM (IST)

ਸ਼੍ਰੋਮਣੀ ਅਕਾਲੀ ਦਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ ਨੂੰ ਕੀਤਾ ਸਨਮਾਨਿਤ

ਇਸਲਾਮਾਬਾਦ (ਰਣਦੀਪ ਸਿੰਘ, ਅਮਰੀਕ ਟੁਰਨਾ)— ਸ੍ਰੀ ਨਨਕਾਣਾ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਦੇ ਪੋਤਰੇ ਭਾਈ ਸਰਫਰਾਜ਼ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮਾਸਿਕ ਸਹਾਇਤਾ ਦੀ ਪਹਿਲੀ ਕਿਸ਼ਤ 21 ਹਜ਼ਾਰ ਪ੍ਰਦਾਨ ਕੀਤੀ। ਇਸ ਤੋਂ ਇਲਾਵਾ ਭਾਈ ਸਰਫਰਾਜ਼ ਦੀ ਮਾਤਾ ਦੇ ਇਲਾਜ ਲਈ 11 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਗਈ।


author

Inder Prajapati

Content Editor

Related News