ਕਿਸਾਨਾਂ ਤੇ ਅਕਾਲੀ ਦਲ ਦੀ ਆਪਸੀ ਤਕਰਾਰ ਨਾਲ ਬਦਲ ਸਕਦੇ ਨੇ ਪੰਜਾਬ ਦੇ ਸਿਆਸੀ ਸਮੀਕਰਨ

Wednesday, Sep 22, 2021 - 06:45 PM (IST)

ਹੁਸ਼ਿਆਰਪੁਰ (ਘੁੰਮਣ)— ਸ਼੍ਰੋਮਣੀ ਅਕਾਲੀ ਦਲ ਦੀ ਕਿਸਾਨ ਸੰਯੁਕਤ ਮੋਰਚੇ ਨਾਲ ਜਿਸ ਤਰ੍ਹਾਂ ਤਕਰਾਰ ਚੱਲ ਰਹੀ ਹੈ, ਉਸ ਨਾਲ ਪੰਜਾਬ ਦੇ ਸਿਆਸੀ ਸਮੀਕਰਨ ਬਦਲ ਸਕਦੇ ਹਨ। ਦੋਵੇਂ ਪਾਸੇ ਇਕ-ਦੂਜੇ ਖ਼ਿਲਾਫ਼ ਲਾਏ ਗਏ ਦੋਸ਼ਾਂ ਨੇ ਸਿਆਸੀ ਰੰਗਤ ਲੈ ਲਈ ਹੈ। ਜੇਕਰ ਠਰੇਮੇ ਨਾਲ ਕੰਮ ਲਿਆ ਜਾਂਦਾ ਹੈ ਤਾਂ ਇਸ ਨੂੰ ਟਾਲਿਆ ਜਾ ਸਕਦਾ ਸੀ। ਭਾਵੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਸੱਦੇ ’ਤੇ ਪਿਛਲੇ ਦਿਨੀਂ ਸਿਆਸੀ ਰੈਲੀਆਂ ਰੱਦ ਕਰ ਦਿੱਤੀਆਂ ਗਈਆਂ ਸਨ ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤ ਰਹੇ ਅਤੇ ਉਸ ਨਾਲ ਆਪਸੀ ਤਕਰਾਰ ਘਟਿਆ ਸੀ ਪਰ ਬੀਤੀ 17 ਤਾਰੀਖ਼ ਨੂੰ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ’ਚ ਦਿੱਲੀ ਵਿਖੇ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ ਜਾਣਾ ਸੀ ਅਤੇ ਇਕ ਦਿਨ ਪਹਿਲਾਂ ਹੀ 16 ਤਾਰੀਖ਼ ਨੂੰ ਕਿਸਾਨੀ ਧਰਨੇ ’ਤੇ ਬੈਠੇ ਕੁਝ ਆਗੂਆਂ ਨਾਲ ਤਕਰਾਰ ਹੋ ਜਾਣ ਨੂੰ ਲੈ ਕੇ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ’ਤੇ ਚਿੱਕੜ ਸੁੱਟਣ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਲੀਡਰਾਂ ਵੱਲੋਂ ਕਿਸਾਨੀ ਸੰਘਰਸ਼ ਲਈ ਕੀਤੀ ਗਈ ਮਦਦ ਗਿਣਾਉਣੀ ਸ਼ੁਰੂ ਕਰ ਦਿੱਤੀ ਗਈ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਬਣਨ ਤੋਂ ਪਹਿਲਾਂ ਚਰਨਜੀਤ ਚੰਨੀ ਨੂੰ ਆਇਆ ਸੀ ਰਾਹੁਲ ਗਾਂਧੀ ਦਾ ਫ਼ੋਨ, ਜਾਣੋ ਕੀ ਹੋਈ ਸੀ ਗੱਲਬਾਤ

ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਉਸ ਦਾ ਜਵਾਬ ਦੇਣ ਲਈ ਬਲਬੀਰ ਸਿੰਘ ਰਾਜੇਵਾਲ ਨੇ ਵੀ ਤਿੰਨ ਕਾਲੇ ਖੇਤੀ ਕਾਨੂੰਨ ਬਣਨ ਸਮੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਕਾਨੂੰਨਾਂ ਦੇ ਸੋਹਲੇ ਗਾਉਣ ਨੂੰ ਲੈ ਕੇ ਤੰਜ ਕੱਸੇ ਅਤੇ ਕਿਹਾ ਕਿ ਇਸ ਦਾ ਕਿਸਾਨਾਂ ਸਮੇਤ ਪੰਜਾਬ ਦੇ ਲੋਕਾਂ ’ਚ ਭਾਰੀ ਰੋਸ ਹੈ। ਕਿਸਾਨਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਚਕਾਰ ਹੋਏ ਇਸ ਘਟਨਾਕ੍ਰਮ ਨੂੰ ਲੈ ਕੇ ਹੋਰ ਸਿਆਸੀ ਪਾਰਟੀਆਂ ਲਾਹਾ ਲੈਣ ਲਈ ਇਸ ਮੁੱਦੇ ਨੂੰ ਹੋਰ ਤੂਲ ਦੇ ਸਕਦੀਆਂ ਹਨ, ਜਿਸ ਨਾਲ ਪੰਜਾਬ ਦੇ ਸਿਆਸੀ ਹਾਲਾਤ ਤੇਜ਼ੀ ਨਾਲ ਬਦਲਣਗੇ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ‘ਡੇਰਾ ਸੱਚਖੰਡ ਬੱਲਾਂ’ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਅਕਾਲੀ ਦਲ ਜੋਕਿ ਕਿਸਾਨਾਂ ਦੀ ਅਤੇ ਪੰਥਕ ਪਾਰਟੀ ਕਹਾਉਂਦੀ ਹੈ ਤੇ ਇਸ ਨਾਲ ਜੁੜੇ ਲੋਕ ਪੰਥ ਨੂੰ ਵੋਟਾਂ ਪਾਉਂਦੇ ਸਨ ਪਰ ਅਕਾਲੀ ਦਲ ਦੇ ਪਿਛਲੇ ਰਾਜ ਦੌਰਾਨ ਦੇ ਸਾਲਾਂ ਦੀਆਂ ਘਟਨਾਵਾਂ ਨੇ ਇਸ ਦੇ ਗ੍ਰਾਫ਼ ਨੂੰ ਹੇਠਾਂ ਲੈ ਕੇ ਆਉਂਦਾ। ਜਿਸ ਕਰਕੇ ਪਾਰਟੀ ਨੂੰ 2017 ’ਚ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਅਤੇ ਲੋਕਾਂ ’ਚ ਕਾਫ਼ੀ ਆਧਾਰ ਬਣਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਤੀਜੇ ਸਥਾਨ ’ਤੇ ਆ ਗਈ, ਜੋਕਿ ਛੋਟੀ ਗੱਲ ਨਹੀਂ ਸੀ। ਆਮ ਆਦਮੀ ਪਾਰਟੀ ਜੇ ਦਿੱਲੀ ਤੋਂ ਚੱਲਦੀ ਹੈ ਤਾਂ ਇਹ ਨਵੀਂ ਪਾਰਟੀ ਪੰਜਾਬ ਅੰਦਰ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਹੋਵੇ, ਉਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀਆਂ ਨੀਤੀਆਂ ਘੋਖਣ ਦੀ ਲੋੜ ਹੈ। 
ਇਹ ਵੀ ਪੜ੍ਹੋ: ਗੜ੍ਹਸ਼ੰਕਰ ਵਿਖੇ ਵਾਪਰੇ ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News