ਡਿੰਪੀ ਢਿੱਲੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਛੱਡਣ 'ਤੇ ਗੁਰਪ੍ਰਤਾਪ ਸਿੰਘ ਵਡਾਲਾ ਦਾ ਵੱਡਾ ਬਿਆਨ

Monday, Aug 26, 2024 - 01:43 PM (IST)

ਚੰਡੀਗੜ੍ਹ (ਮਨਜੋਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੇ ਪਾਰਟੀ ਛੱਡਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਨਾਦਰਸ਼ਾਹੀ ਅਤੇ ਮਨ ਮਰਜ਼ੀ ਵਾਲਾ ਰਵੱਈਆ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਢਾਹ ਲਾ ਚੁੱਕਾ ਹੈ। ਇਸ ਲਈ ਉਨ੍ਹਾਂ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਸਕਾਰਪੀਓ ਤੇ ਐਕਟਿਵਾ ਵਿਚਾਲੇ ਜ਼ਬਰਦਸਤ ਟੱਕਰ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਤੜਫ਼-ਤੜਫ਼ ਕੇ ਹੋਈ ਮੌਤ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਗਾਤਾਰ ਪਾਰਟੀ ਅੰਦਰ ਲੋਕਤੰਤਰੀ ਤਰੀਕੇ ਨਾਲ ਸੁਧਾਰ ਦੀ ਮੰਗ ਕਰਨ ਵਾਲੇ ਆਗੂਆਂ ਪ੍ਰਤੀ ਗ਼ੈਰ ਸਿਆਸੀ ਸੱਭਿਅਕ ਭਾਸ਼ਾ ਨਾਲ ਸੰਬੋਧਨ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਦੱਸਣ ਕਿ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਪਾਰਟੀ ਛੱਡਣ ਲਈ ਕਿਉਂ ਮਜਬੂਰ ਹੋਣਾ ਪਿਆ, ਜਿਹੜੇ ਉਨ੍ਹਾਂ ਦੇ ਬਹੁਤ ਹੀ ਕਰੀਬੀ ਮੰਨੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਚ ਬੈਠੇ ਕੁਝ ਸੀਨੀਅਰ ਲੀਡਰ ਵੀ ਕੰਧ 'ਤੇ ਲਿਖਿਆ ਨਹੀਂ ਪੜ੍ਹ ਰਹੇ ਅਤੇ ਕਿਉਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਹੁੰਦਾ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਵੱਲੋਂ ਅਸਤੀਫ਼ਾ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਸੀ ਅਤੇ ਹੁਣ ਡਿੰਪੀ ਢਿੱਲੋਂ ਦਾ ਛੱਡ ਜਾਣਾ ਸੁਖਬੀਰ ਸਿੰਘ ਬਾਦਲ ਲਈ ਵੱਡੀ ਚੁਣੌਤੀ ਹੈ।

ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ, ਸੀਨੀਅਰ ਆਗੂ ਡਿੰਪੀ ਢਿੱਲੋਂ ਨੇ ਛੱਡੀ ਪਾਰਟੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News